
Gurdas Maan news: ਪੰਜਾਬੀ ਮਿਊਜ਼ਿਕ ਜਗਤ ਦੇ ਬਾਬਾ ਬੋਹੜ ਕਹੇ ਜਾਂਦੇ ਗੁਰਦਾਸ ਮਾਨ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਚੁੱਕੇ ਹਨ। ਜੀ ਹਾਂ ਉਹ ‘ਚਿੰਤਾ ਨਾ ਕਰ ਯਾਰ’(CHINTA NA KAR YAAR) ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਹਨ। ਇਸ ਗੀਤ ਦੇ ਰਾਹੀਂ ਉਨ੍ਹਾਂ ਨੇ ਹਰ ਉਮਰ ਦੇ ਲੋਕਾਂ ਨੂੰ ਜ਼ਿੰਦਗੀ ਵਿੱਚ ਨਿਰਾਸ਼ ਨਾ ਹੋਕੇ ਸਗੋਂ ਹਿੰਮਤ ਦੇ ਨਾਲ ਅੱਗੇ ਵਧਣ ਦਾ ਸੁਨੇਹਾ ਦੇ ਰਹੇ ਹਨ। ਇਸ ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਸਮਾਂ ਹੋਇਆ ਤੇ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਦੱਸ ਦਈਏ ਇਸ ਗੀਤ ਦਾ ਟੀਜ਼ਰ ਗੁਰਦਾਸ ਮਾਨ ਸਾਬ੍ਹ ਦੇ ਜਨਮਦਿਨ ਮੌਕੇ ਉੱਤੇ ਰਿਲੀਜ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਸਨ। ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਹਨ, ਇਸ ਗੀਤ ਦਾ ਮਿਊਜ਼ਿਕ ਵੀਡੀਓ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ। ਇਸ ਗੀਤ ਦੇ ਬੋਲ ਵੀ ਗੁਰਦਾਸ ਮਾਨ ਨੇ ਹੀ ਲਿਖੇ ਹਨ ਅਤੇ ਮਿਸਟਰ ਰੁਬਲ- ਈਸ਼ਾਨ ਛਾਬੜਾ ਵੱਲੋਂ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ। ਇਸ ਗੀਤ ਨੂੰ ਗੁਰਦਾਸ ਮਾਨ ਦੇ ਪੁੱਤਰ ਗੁਰਿਕ ਵੱਲੋਂ ਹੀ ਡਾਇਰੈਕਟ ਕੀਤਾ ਗਿਆ ਹੈ। ਇਸ ਗੀਤ ਨੂੰ ਗੁਰਦਾਸ ਮਾਨ ਦੇ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ।

ਇਸ ਗੀਤ ਦੇ ਅਖੀਰਲੇ ਭਾਗ ਵਿੱਚ ਉਨ੍ਹਾਂ ਨੇ ਆਪਣੇ ਸਰੋਤਿਆਂ ਨੂੰ ਆਪਣਾ ਗ਼ਰੂਰ ਅਤੇ ਪੰਜਾਬ ਦੱਸਿਆ ਹੈ। ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਰਹੇ ਹਨ। ਯੂਜ਼ਰਸ ਕਮੈਂਟ ਕਰਕੇ ਇਸ ਗੀਤ ਦੀ ਤਾਰੀਫ਼ ਕਰ ਰਹੇ ਹਨ।

ਇੱਕ ਯੂਜ਼ਰ ਨੇ ਲਿਖਿਆ ਹੈ- ‘ਬਹੁਤ ਸੋਹਣਾ ਗੀਤ ਆ ਮਾਨ ਸਾਬ੍ਹ ਮੇਰੇ ਦਿਲ ਵਿੱਚ ਤੁਹਾਡੇ ਲਈ ਹਮੇਸ਼ਾ ਇੱਜਤ ਰਹੂ’। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ- ‘ਤੇਰੇ ਗੀਤਾਂ ਵਿੱਚ ਬੋਲਦਾ ਪੰਜਾਬ ਮਰਜਾਣਿਆ ਬਹੁਤ-ਬਹੁਤ ਮੁਬਾਰਕਾਂ ਬਾਬਾ ਜੀ’। ਇਸ ਤਰ੍ਹਾਂ ਹੋਰ ਕਈ ਗੁਰਦਾਸ ਮਾਨ ਸਾਬ੍ਹ ਦੀ ਤਾਰੀਫ ਕਰ ਰਹੇ ਹਨ।
Gurdas Maan New Song:-Chinta Na Kar Yaar