ਗਾਇਕ ਗੁਰਦਾਸ ਮਾਨ ਨੇ ਅਕਸ਼ੇ ਕੁਮਾਰ ਦੀ ਕੀਤੀ ਤਾਰੀਫ By Rupinder Kaler 22 Mar 2019 | Updated On 22 Mar 2019 12:57 IST in Punjabi Buzz Celebrities Special New Update Advertisment ਅਕਸ਼ੇ ਕੁਮਾਰ ਦੀ ਫ਼ਿਲਮ 'ਕੇਸਰੀ' ਬਾਕਸ ਆਫ਼ਿਸ ਦੇ ਚੰਗਾ ਬਿਜਨੇਸ ਕਰ ਰਹੀ ਹੈ । ਇਸ ਫ਼ਿਲਮ ਦੀ ਹਰ ਪਾਸੇ ਸ਼ਲਾਘਾ ਕੀਤੀ ਹੈ । ਗਾਇਕ ਗੁਰਦਾਸ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਪਾ ਕੇ ਇਸ ਫ਼ਿਲਮ ਦੀ ਸ਼ਲਾਘਾ ਕੀਤੀ ਹੈ । ਅਕਸ਼ੇ ਕੁਮਾਰ ਨੇ ਇਸ ਪੋਸਟ ਵਿੱਚ ਅਕਸ਼ੇ ਕੁਮਾਰ ਦੇ ਕੰਮ ਦੀ ਜਮ ਕੇ ਤਾਰੀਫ ਕੀਤੀ ਹੈ । ਉਹਨਾਂ ਨੇ ਕਿਹਾ ਕਿ ਇਸ ਫ਼ਿਲਮ ਦੀ ਕਹਾਣੀ ਸਾਡੇ ਇਤਿਹਾਸ ਦਾ ਹਿੱਸਾ ਹੈ । ਜਿਸ ਨੂੰ ਅਕਸ਼ੇ ਕੁਮਾਰ ਨੇ ਵੱਡੇ ਪਰਦੇ ਤੇ ਬਾਖੂਬੀ ਪੇਸ਼ ਕੀਤਾ ਹੈ । https://www.instagram.com/p/BvTSfvSlTQ0/ ਉਹਨਾਂ ਨੇ ਕਿਹਾ ਹੈ ਕਿ ਇਹ ਫ਼ਿਲਮ ਹਰ ਇੱਕ ਨੂੰ ਦੇਖਣੀ ਚਾਹੀਦੀ ਹੈ । ਅਕਸ਼ੇ ਕੁਮਾਰ ਇਸ ਫਿਲਮ ਵਿੱਚ ਹਵਲਦਾਰ ਈਸ਼ਰ ਸਿੰਘ ਦਾ ਕਿਰਦਾਰ ਨਿਭਾਅ ਰਹੇ ਹਨ । ਈਸ਼ਰ ਸਿੰਘ ਨੇ ਸਾਰਾਗੜੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਸੀ । ਇਹ ਫ਼ਿਲਮ 1897 ਦੀ ਜੰਗ ਦੀ ਕਹਾਣੀ ਨੂੰ ਬਿਆਨ ਕਰੇਗੀ ਜਦੋਂ 21 ਸਿੰਘਾਂ ਨੇ 10 ਹਜ਼ਾਰ ਪਠਾਣਾਂ ਨੂੰ ਧੂੜ ਚਟਾ ਦਿੱਤੀ ਸੀ । ਭਾਵੇਂ ਇਸ ਲੜਾਈ ਵਿੱਚ 21 ਦੇ 21 ਸਿੰਘ ਸ਼ਹੀਦ ਹੋ ਗਏ ਸਨ ਪਰ ਇਹ ਸਿੰਘ ਏਨੀਂ ਬਹਾਦਰੀ ਨਾਲ ਲੜੇ ਸਨ ਕਿ ਅੱਜ ਵੀ ਇਹਨਾਂ ਸਿੰਘਾਂ ਦੀ ਬਹਾਦਰੀ ਨੂੰ ਯਾਦ ਕੀਤਾ ਜਾਂਦਾ ਹੈ । ਇਸ ਫ਼ਿਲਮ ਨੂੰ ਅਨੁਰਾਗ ਸਿੰਘ ਨੇ ਡਾਇਰੈਕਟ ਕੀਤਾ ਹੈ #gurdas-maan Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article