
Gurdas Maan New song Teaser out: ਪੰਜਾਬੀਆਂ ਦੇ ਮਾਣ ਗੁਰਦਾਸ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸ਼ਾਨ ਹਨ। ਉਨ੍ਹਾਂ ਨੇ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ। ਅੱਜ ਆਪਣੇ ਜਨਮਦਿਨ ਦੇ ਮੌਕੇ 'ਤੇ ਗੁਰਦਾਸ ਮਾਨ ਨੇ ਫੈਨਜ਼ ਨੂੰ ਇੱਕ ਖ਼ਾਸ ਤੋਹਫਾ ਦਿੱਤਾ ਹੈ, ਆਓ ਜਾਣਦੇ ਹਾਂ ਕੀ ਹੈ ਇਹ ਤੋਹਫਾ।
ਦੱਸ ਦੇਈਏ ਕਿ ਗੁਰਦਾਸ ਮਾਨ ਅੱਜ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ। ਅੱਜ ਯਾਨਿ 4 ਜਨਵਰੀ 2022 ਨੂੰ ਗੁਰਦਾਸ ਮਾਨ ਆਪਣੇ ਜਨਮਦਿਨ ਮੌਕੇ ਪ੍ਰਸ਼ੰਸ਼ਕਾਂ ਲਈ ਖਾਸ ਤੋਹਫਾ ਲੈ ਕੇ ਪੇਸ਼ ਹੋਏ ਹਨ। ਜਿਸ ਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਸੀ। ਅੱਜ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ਤੇ ਬਾਲੀਵੁੱਡ ਸਿਤਾਰੇ ਵੀ ਗੁਰਦਾਸ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।
ਦੱਸ ਦੇਈਏ ਕਿ ਆਪਣੇ ਜਨਮਦਿਨ ਮੌਕੇ ਗੁਰਦਾਸ ਮਾਨ ਵੱਲੋਂ ਇੱਕ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ। ਦਰਅਸਲ, ਅੱਜ ਗੁਰਦਾਸ ਮਾਨ ਨੇ ਆਪਣਾ ਨਵੇਂ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਇਸ ਟੀਜ਼ਰ ਵੀਡੀਓ ਦੀ ਗੱਲ ਕਰੀਏ ਤਾਂ ਇਸ ਵੀਡੀਓ ਵਿੱਚ ਮਹਿਜ਼ ਸੰਗੀਤ ਦੀ ਧੁਨ ਸੁਣਾਈ ਦੇ ਰਹੀ ਹੈ ਤੇ ਪੰਜਾਬ ਦੇ ਪਿੰਡਾਂ ਦੀ ਝਲਕ ਵਿਖਾਈ ਦੇ ਰਹੀ ਹੈ।। ਇਸ ਦੇ ਨਾਲ ਹੀ ਗੁਰਦਾਸ ਮਾਨ ਪੰਜਾਬੀ ਪਹਿਰਾਵੇ ਵਿੱਚ ਸੱਜੇ ਹੋਏ ਨਜ਼ਰ ਆ ਰਹੇ ਹਨ।
ਇਸ ਗੀਤ ਦਾ ਟਾਈਟਲ ਅਜੇ ਸ਼ੇਅਰ ਨਹੀਂ ਕੀਤਾ ਗਿਆ ਪਰ ਟੀਜ਼ਰ ਵੀਡੀਓ ਦੇ ਅੰਤ ਵਿੱਚ ਇਸ ਗੀਤ ਦੇ ਰਿਲੀਜ਼ ਹੋਣ ਦੀ ਤਰੀਕ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਗੀਤ 18 ਜਨਵਰੀ ਨੂੰ ਸਵੇਰੇ 11 ਵਜੇ ਰਿਲੀਜ਼ ਹੋਵੇਗਾ।

ਹੋਰ ਪੜ੍ਹੋ: ਅਮਰੀਕੀ ਮੈਗਜ਼ੀਨ 'ਚ ਲਤਾ ਮੰਗੇਸ਼ਕਰ ਨੂੰ ਮਿਲਿਆ 84ਵਾਂ ਸਥਾਨ, ਫੈਨਜ਼ ਹੋਏ ਨਾਰਾਜ਼
ਇਸ ਟੀਜ਼ਰ ਵੀਡੀਓ ਦੇ ਰਿਲੀਜ਼ ਹੋਣ ਦੇ ਮਹਿਜ਼ ਕੁਝ ਘੰਟਿਆਂ ਵਿੱਚ ਹੀ ਹਜ਼ਾਰਾਂ ਲੋਕਾਂ ਨੇ ਇਸ ਨੂੰ ਵੇਖਿਆ ਹੈ ਤੇ ਪਸੰਦ ਕੀਤਾ ਹੈ। ਵੱਡੀ ਗਿਣਤੀ 'ਚ ਫੈਨਜ਼ ਨੇ ਕਮੈਂਟ ਸੈਕਸ਼ਨ ਵਿੱਚ ਗੁਰਦਾਸ ਮਾਨ ਨੂੰ ਜਨਮਦਿਨ ਦਿਨ ਦੀ ਵਧਾਈ ਦਿੱਤੀ ਹੈ ਤੇ ਕੁਝ ਯੂਜ਼ਰਸ ਨੇ ਲਿਖਿਆ ਕਿ ਉਹ ਮਾਨ ਸਾਹਿਬ ਦੇ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।