ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਜਮਾਨਤ ਲੈਣ ਲਈ ਹਾਈ ਕੋਰਟ ਪਹੁੰਚੇ ਗੁਰਦਾਸ ਮਾਨ

written by Rupinder Kaler | September 14, 2021

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ (gurdas maan) ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ (high-court) 'ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਇਹ ਪਟੀਸ਼ਨ ਬੀਤੇ ਦਿਨ ਨੂੰ ਹਾਈ ਕੋਰਟ (high-court)  ਰਜਿਸਟਰੀ 'ਚ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਛੇਤੀ ਹੋ ਸਕਦੀ ਹੈ।

Pic Courtesy: Instagram

ਹੋਰ ਪੜ੍ਹੋ :

14 ਸਾਲ ਦੀ ਕੁੜੀ ਨਾਲ ਪਿਆਰ ਕਰ ਬੈਠੇ ਸਨ ਅਮਜਦ ਖ਼ਾਨ, ਇਸ ਤਰ੍ਹਾਂ ਸਿਰੇ ਚੜੀ ਲਵ ਸਟੋਰੀ

punjabi Singer gurdas maan Pic Courtesy: Instagram

ਇਸ ਤੋਂ ਪਹਿਲਾਂ ਗੁਰਦਾਸ ਮਾਨ (gurdas maan) ਨੇ ਇਸ ਮਾਮਲੇ 'ਚ ਜਲੰਧਰ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ (gurdas maan) ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਬੇਨਤੀ ਕੀਤੀ ਹੈ।

Gurdas Maan Pic Courtesy: Instagram

 

ਦੱਸ ਦੇਈਏ ਕਿ ਜਲੰਧਰ ਦੇ ਨਕੋਦਰ 'ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ ਵਿੱਚ ਆਯੋਜਿਤ ਮੇਲੇ ਦੌਰਾਨ ਉਨ੍ਹਾਂ ਨੇ ਸਿੱਖ ਗੁਰੂ ਸ੍ਰੀ ਅਮਰਦਾਸ ਜੀ ਤੇ ਲਾਡੀ ਸਾਈਂ ਜੀ ਨੂੰ ਇੱਕੋ ਵੰਸ਼ ਦੇ ਹੋਣ ਦੀ ਗੱਲ ਕਹੀ ਸੀ। ਉਦੋਂ ਤੋਂ ਗੁਰਦਾਸ ਮਾਨ ਵਿਵਾਦਾਂ 'ਚ ਘਿਰ ਗਏ ਸਨ। 26 ਅਗਸਤ ਨੂੰ ਨਕੋਦਰ 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਉਸ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।

 

 

0 Comments
0

You may also like