ਗੁਰਦਾਸ ਮਾਨ ਨੇ ਕਾਫੀ ਸਮੇਂ ਬਾਅਦ ਪਤਨੀ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

written by Lajwinder kaur | October 24, 2022 05:54pm

Gurdas Maan News: ਚਾਰੇ ਪਾਸੇ ਰੌਸ਼ਨੀਆਂ ਦੇ ਤਿਉਹਾਰ ਯਾਨੀਕਿ ਦੀਵਾਲੀ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਲੋਕੀਂ ਇੱਕ ਦੂਜੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਅਜਿਹੇ ‘ਚ ਪੰਜਾਬੀ ਕਲਾਕਾਰ ਵੀ ਆਪਣੇ ਫੈਨਜ਼ ਨੂੰ ਵੀ ਆਪੋ ਆਪਣੇ ਅੰਦਾਜ਼ ‘ਚ ਵਧਾਈਆਂ ਦੇ ਰਹੇ ਹਨ।

ਪੰਜਾਬੀ ਇੰਡਸਟਰੀ ਦੇ ਬਾਬਾ ਬੋਹੜ ਕਹੇ ਜਾਂਦੇ ਗੁਰਦਾਸ ਮਾਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਹੋਰ ਪੜ੍ਹੋ : ਜਸਵਿੰਦਰ ਭੱਲਾ ਨੇ ਆਪਣੇ ਪਰਿਵਾਰ ਦੇ ਨਾਲ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

punjabi singer gurdas maan image source: instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਸ਼ੇਅਰ ਕਰਦਿਆਂ ਮਾਨ ਨੇ ਕੈਪਸ਼ਨ ‘ਚ ਲਿਖਿਆ, ‘ਸਭ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਖੂਬ ਪਿਆਰ ਲੁੱਟਾ ਰਹੇ ਹਨ। ਟੀਵੀ ਐਕਟਰ ਅਨੂਪ ਸੋਨੀ ਨੇ ਵੀ ਇਸ ਪੋਸਟ ਹੇਠ ਕਮੈਂਟ ਕਰਕੇ ਲਿਖਿਆ ਹੈ- ‘ਹੈਪੀ ਦੀਵਾਲੀ Manjeet ji te Maan Saab’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ।

singer gurdas maan diwali wish image source: instagram

ਦੱਸ ਦਈਏ ਕਿ ਗੁਰਦਾਸ ਮਾਨ ਹਾਲ ਹੀ ‘ਚ ਆਪਣੇ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਕਰਕੇ ਚਰਚਾ ਵਿੱਚ ਰਹੇ ਸਨ। ਉਨ੍ਹਾਂ ਨੇ ਇਸ ਗੀਤ ਰਾਹੀਂ 2019 ‘ਚ ਹੋਈ ਟਰੋਲਿੰਗ ਦਾ ਜਵਾਬ ਦਿੱਤਾ ਸੀ। ਇਸ ਤੋਂ ਇਲਾਵਾ ਗੁਰਦਾਸ ਮਾਨ ਜਲਦ ਹੀ ਹੀ ਆਪਣਾ ਨਵਾਂ ਗੀਤ ਰਿਲੀਜ਼ ਕਰ ਸਕਦੇ ਹਨ। ਇਸ ਬਾਰੇ ਉਨ੍ਹਾਂ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਜਾਣਕਾਰੀ ਦਿਤੀ ਸੀ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵਿੱਚ ਵੀ ਵਾਹ ਵਾਹੀ ਖੱਟ ਚੁੱਕੇ ਹਨ।

Gurdas maan- Image Source : Instagram

 

View this post on Instagram

 

A post shared by Gurdas Maan (@gurdasmaanjeeyo)

You may also like