ਗੁਰਦਾਸ ਮਾਨ ਨੇ ਕੰਜਕ ਪੂਜਾ ਦੇ ਦੌਰਾਨ ਸਾਂਝੀ ਕੀਤੀ ਧੀਆਂ ਦੇ ਨਾਲ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Written by  Shaminder   |  October 03rd 2022 04:06 PM  |  Updated: October 03rd 2022 04:06 PM

ਗੁਰਦਾਸ ਮਾਨ ਨੇ ਕੰਜਕ ਪੂਜਾ ਦੇ ਦੌਰਾਨ ਸਾਂਝੀ ਕੀਤੀ ਧੀਆਂ ਦੇ ਨਾਲ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਗੁਰਦਾਸ ਮਾਨ (Gurdas Maan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ (Pic) ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਬੱਚੀਆਂ ਦੇ ਵਿਚਕਾਰ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

inside image of gurdas maan

ਹੋਰ ਪੜ੍ਹੋ : ਇਸ ਗੀਤ ਨੇ ਬਦਲੀ ਸੀ ਗਿੱਪੀ ਗਰੇਵਾਲ ਦੀ ਜ਼ਿੰਦਗੀ, ਇਸੇ ਗੀਤ ਦੇ ਨਾਲ ਇੰਡਸਟਰੀ ‘ਚ ਚੜੀ ਸੀ ਗੁੱਡੀ, ਗਾਇਕ ਦਾ ਪਸੰਦੀਦਾ ਗੀਤ ਹੈ ਇਹ

ਗੁਰਦਾਸ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਗੁਰਦਾਸ ਮਾਨ ਨੂੰ ਇਸ ਤੋਂ ਪਹਿਲਾਂ ਕੁਝ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ । ਜਦੋਂ ਉਨ੍ਹਾਂ ਨੇ ਭਾਸ਼ਾ ਨੂੰ ਲੈ ਕੇ ਇੱਕ ਲਾਈਵ ਸ਼ੋਅ ਦੇ ਦੌਰਾਨ ਕੁਝ ਗੱਲਾਂ ਆਖੀਆਂ ਸਨ ।

gurdas maan remeber his old school day image source Instagram

ਹੋਰ ਪੜ੍ਹੋ : ਮੰਦਰ ‘ਚ ਮੁਆਫ਼ੀ ਮੰਗਣ ਗਏ ਜੀ ਖ਼ਾਨ ਨੂੰ ਲੈ ਕੇ ਲੁਧਿਆਣਾ ‘ਚ ਦੋ ਗੁੱਟਾਂ ‘ਚ ਝਗੜਾ, ਵੀਡੀਓ ਹੋ ਰਿਹਾ ਵਾਇਰਲ

ਪਰ ਹੁਣ ਮੁੜ ਤੋਂ ਗੁਰਦਾਸ ਮਾਨ ਪੰਜਾਬੀ ਇੰਡਸਟਰੀ ‘ਚ ਸਰਗਰਮ ਹੋ ਚੁੱਕੇ ਹਨ । ਪੰਜਾਬੀ ਗਾਇਕੀ ਦੇ ਬਾਬਾ ਬੋਹੜ ਮੰਨੇ ਜਾਂਦੇ ਗੁਰਦਾਸ ਮਾਨ ਪਿਛਲੇ ਲੰਮੇ ਅਰਸੇ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਪੰਜਾਬੀ ਅਤੇ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

'Gal Sunoh Punjabi Dosto': Gurdas Maan talks to people of Punjab in his new song Image Source: YouTube

ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਗਾਇਕ ਗੁਰਦਾਸ ਮਾਨ ਨੂੰ ਹਰ ਵਰਗ ਦੇ ਲੋਕ ਪਸੰਦ ਕਰਦੇ ਹਨ । ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਕਾਇਲ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਦਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network