ਮਾਂ ਬੋਲੀ ਅਤੇ ਭਾਸ਼ਾ ਵਿਵਾਦ ’ਤੇ ਗੁਰਦਾਸ ਮਾਨ ਨੇ ਸਾਂਝਾ ਕੀਤਾ ਵੀਡੀਓ, ਕਿਹਾ –‘ ਇਸ ਨਗਰੀ ਦੇ ਅਜਬ ਤਮਾਸ਼ੇ, ਹੰਝੂਆਂ ਦੇ ਭਾਅ ਵਿਕਦੇ ਹਾਸੇ’

written by Lajwinder kaur | September 01, 2022

Punjabi Singer Gurdas Maan shares teaser of His Next Song : ਪੰਜਾਬੀ ਸੰਗੀਤ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਇੱਕ ਲੰਬੇ ਅਰਸੇ ਤੋਂ ਬਾਅਦ ਉਹ ਕੋਈ ਗੀਤ ਲੈ ਕੇ ਆ ਰਹੇ ਹਨ। 'ਗੱਲ ਸੁਣੋ ਪੰਜਾਬੀ ਦੋਸਤੋ' ਟਾਈਟਲ ਹੇਠ ਨਵਾਂ ਗੀਤ 7 ਸਤੰਬਰ ਨੂੰ ਰਿਲੀਜ਼ ਹੋਵੇਗਾ। ਗੀਤ ਦੇ ਰਿਲੀਜ਼ ਤੋਂ ਪਹਿਲਾਂ ਗੁਰਦਾਸ ਮਾਨ ਨੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ।

ਹੋਰ ਪੜ੍ਹੋ : ਜੇਕਰ ਕ੍ਰਿਸ ਰੌਕ ਨੇ ਉਡਾਇਆ ਹੁੰਦਾ ਟਵਿੰਕਲ ਖੰਨਾ ਦਾ ਮਜ਼ਾਕ ਤਾਂ...! ਅਕਸ਼ੈ ਕੁਮਾਰ ਨੇ ਕਿਹਾ- ‘ਮੈਂ ਉਸਦਾ ਅੰਤਿਮ ਸੰਸਕਾਰ...’

gurdas maan new song image source instagram

ਗੀਤ ਦੇ ਟੀਜ਼ਰ ਦੀ ਗੱਲ ਕਰੀਏ ਤਾਂ ਹਾਲੇ ਤੱਕ ਇਸ ਦਾ ਅਧਿਕਾਰਤ ਵੀਡੀਓ ਸਾਹਮਣੇ ਨਹੀਂ ਆਇਆ ਹੈ ਪਰ ਗੀਤ ਦੇ ਪੋਸਟਰ 'ਤੇ ਲੋਕਾਂ ਵੱਲੋਂ ਗੁਰਦਾਸ ਮਾਨ ਨੂੰ ਦਿੱਤੇ ਮਿਹਣੇ ਦੇਖਣ ਨੂੰ ਮਿਲੇ। ਜੋ ਗੁਰਦਾਸ ਮਾਨ ਨੂੰ ਉਦੋਂ ਸੁਣਨੇ ਪਏ ਸੀ, ਜਦੋਂ ਉਹ ਹਿੰਦੀ ਨੂੰ ਮਾਂ ਬੋਲੀ ਆਖ ਬੈਠੇ ਸਨ। ਇਸ ਤੋਂ ਬਾਅਦ ਪੰਜਾਬੀਆਂ ਨੇ ਗੁਰਦਾਸ ਮਾਨ ਨੂੰ ਰੱਜ ਕੇ ਟਰੋਲ ਕੀਤਾ ਸੀ।

gurdas maan singer image source instagram

ਆਪਣੇ ਗੀਤ ਦੇ ਟੀਜ਼ਰ ਨੂੰ ਉਨ੍ਹਾਂ ਨੇ ਆਪਣੇ ਮਸ਼ਹੂਰ ਗੀਤ 'ਬੇਕਦਰੇ ਲੋਕਾਂ 'ਚ ਕੀ ਕਦਰ ਕਰਾ ਲੇਂਗਾ’ ਦੇ ਨਾਲ ਪੋਸਟ ਕੀਤਾ ਹੈ। ਇਸ ਵੀਡੀਓ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

image source instagram

ਇਸ ਗੀਤ ਦੇ ਰਾਹੀਂ ਗੁਰਦਾਸ ਮਾਨ ਆਪਣੇ ਦਰਦ ਨੂੰ ਬਿਆਨ ਕਰਨਗੇ। ਇਹ ਮਾਮਲਾ ਸਾਲ 2019 ਦਾ ਹੈ। ਜਦੋਂ ਇੱਕ ਸ਼ੋਅ ਵਿੱਚ ਉਨ੍ਹਾਂ ਨੇ ਆਪਣੀ ਪੰਜਾਬੀ ਤੇ ਹਿੰਦੀ ਭਾਸ਼ਾ 'ਤੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਸਨ।

ਉਨ੍ਹਾਂ ਨੇ ਆਪਣੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਦੇਸ਼ ਵਿਚ ਇੱਕ ਭਾਸ਼ਾ ਹੀ ਹੋਣੀ ਚਾਹੀਦੀ ਹੈ। ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਹਰ ਵਿਅਕਤੀ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ, ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਿਰੋਧ ਹੋਇਆ ਸੀ।

 

 

View this post on Instagram

 

A post shared by Gurdas Maan (@gurdasmaanjeeyo)

You may also like