ਗੁਰਦੀਪ ਮਹਿੰਦੀ ਨੇ ਲਈ ਨਵੀਂ ਥਾਰ ਗੱਡੀ, ਪ੍ਰਸ਼ੰਸਕ ਦੇ ਰਹੇ ਵਧਾਈ

Written by  Shaminder   |  March 24th 2021 12:44 PM  |  Updated: March 24th 2021 12:56 PM

ਗੁਰਦੀਪ ਮਹਿੰਦੀ ਨੇ ਲਈ ਨਵੀਂ ਥਾਰ ਗੱਡੀ, ਪ੍ਰਸ਼ੰਸਕ ਦੇ ਰਹੇ ਵਧਾਈ

ਦਲੇਰ ਮਹਿੰਦੀ ਦੇ ਪੁੱਤਰ ਗੁਰਦੀਪ ਮਹਿੰਦੀ ਨੇ ਨਵੀਂ ਥਾਰ ਗੱਡੀ ਲਈ ਹੈ । ਇਸ ਦੀ ਇੱਕ ਤਸਵੀਰ ਗੁਰਦੀਪ ਮਹਿੰਦੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੇ ਪਿਤਾ ਦਲੇਰ ਮਹਿੰਦੀ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੇ ਹਨ ।

daler Image From Gurdeep Mehndi’s Instagram

ਹੋਰ ਪੜ੍ਹੋ : ਇਮਰਾਨ ਹਾਸ਼ਮੀ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਦੇ ਰਹੇ ਵਧਾਈਆਂ

Gurdeep Image From Gurdeep Mehndi’s Instagram

ਦੋਵੇਂ ਪਿਉ ਪੁੱਤਰ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਦਲੇਰ ਮਹਿੰਦੀ ਤੇ ਉਨ੍ਹਾਂ ਦੇ ਪੁੱਤਰ ਗੁਰਦੀਪ ਮਹਿੰਦੀ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

gurdeep Image From Gurdeep Mehndi’s Instagram

ਗੁਰਦੀਪ ਮਹਿੰਦੀ ਦੀ ਗੱਲ ਕਰੀਏ ਤਾਂ ਉਹ ਵੀ ਆਪਣੇ ਪਿਤਾ ਵਾਂਗ ਇੱਕ ਬਿਹਤਰੀਨ ਗਾਇਕ ਹੈ ਅਤੇ ਅਕਸਰ ਉਹ ਆਪਣੀ ਪਰਫਾਰਮੈਂਸ ਦੇ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰਦੇ ਰਹਿੰਦੇ ਹਨ ।

ਉਨ੍ਹਾਂ ਦੇ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਪਿਆਰ ਮਿਲਦਾ ਹੈ । ਦਲੇਰ ਮਹਿੰਦੀ ਵੀ ਆਪਣੇ ਸਮੇਂ ਕਈ ਹਿੱਟ ਗੀਤ ਦਿੰਦੇ ਰਹੇ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਅੱਜ ਵੀ ਪਸੰਦ ਕੀਤਾ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network