ਗੁਰਿਕ ਮਾਨ ਤੇ ਸਿਮਰਨ ਕੌਰ ਮੁੰਡੀ ਨੇ ਟੇਕਿਆ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ, ਨਵੀਂ ਵਿਆਹੀ ਜੋੜੀ ਲੰਗਰ ਦੀ ਸੇਵਾ ਕਰਦੀ ਹੋਈ ਆਈ ਨਜ਼ਰ, ਦੇਖੋ ਤਸਵੀਰਾਂ

Written by  Lajwinder kaur   |  February 03rd 2020 12:18 PM  |  Updated: February 05th 2020 12:48 PM

ਗੁਰਿਕ ਮਾਨ ਤੇ ਸਿਮਰਨ ਕੌਰ ਮੁੰਡੀ ਨੇ ਟੇਕਿਆ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ, ਨਵੀਂ ਵਿਆਹੀ ਜੋੜੀ ਲੰਗਰ ਦੀ ਸੇਵਾ ਕਰਦੀ ਹੋਈ ਆਈ ਨਜ਼ਰ, ਦੇਖੋ ਤਸਵੀਰਾਂ

ਪਿਛਲੇ ਸ਼ੁਕਰਵਾਰ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾ ਲਿਆ ਹੈ। ਵਿਆਹ ਤੋਂ ਬਾਅਦ ਇਹ ਨਵੀਂ ਵਿਆਹੀ ਜੋੜੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ, ਜਿੱਥੇ ਦੋਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਤੇ ਗੁਰੂਆਂ ਦਾ ਆਸ਼ੀਰਵਾਦ ਹਾਸਿਲ ਕੀਤਾ।

ਤਸਵੀਰਾਂ ‘ਚ ਦੇਖ ਸਕਦੇ ਹੋ ਕੇ ਗੁਰਿਕ ਮਾਨ ਤੇ ਸਿਮਰਨ ਕੌਰ ਮੁੰਡੀ ਬਰਤਨ ਸਾਫ ਕਰਨ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਸਿਮਰਨ ਕੌਰ ਮੁੰਡੀ ਨੇ ਗੁਰੂਘਰ ‘ਚ ਲੰਗਰ ਦੀ ਸੇਵਾ ਕਰਦੇ ਹੋਏ ਸੰਗਤਾਂ ਲਈ ਪ੍ਰਸ਼ਾਦੇ ਵੀ ਤਿਆਰ ਕੀਤੇ।

ਜੇ ਗੱਲ ਕਰੀਏ ਗੁਰਿਕ ਮਾਨ ਤੇ ਸਿਮਰਨ ਕੌਰ ਮੁੰਡੀ ਦੇ ਵਿਆਹ ਦੀ ਤਾਂ ਉਹ ਪੰਜਾਬ ਦੇ ਪਟਿਆਲਾ ਸ਼ਹਿਰ ‘ਚ ਹੋਇਆ। ਜਿੱਥੇ ਦੋਵਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲਈਆਂ। ਇਸ ਵਿਆਹ ‘ਚ ਬਾਲੀਵੁੱਡ ਤੇ ਪਾਲੀਵੁੱਡ ਦੀਆਂ ਨਾਮੀ ਹਸਤੀਆਂ ਸ਼ਾਮਿਲ ਹੋਈਆਂ ਸਨ। ਜਿਵੇਂ ਜੈਜ਼ੀ ਬੀ, ਬੱਬੂ ਮਾਨ, ਬਾਦਸ਼ਾਹ, ਗੁਰੂ ਰੰਧਾਵਾ, ਜਸਬੀਰ ਜੱਸੀ, ਜੱਗੀ ਡੀ, ਐਮੀ ਵਿਰਕ, ਸੋਨਮ ਬਾਜਵਾ, ਸਰਗੁਣ ਮਹਿਤਾ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਵਿਆਹ ‘ਚ ਚਾਰ ਚੰਨ ਲਗਾਉਂਦੇ ਹੋਏ ਨਜ਼ਰ ਆਏ ਸਨ।

 

View this post on Instagram

 

Mubarka to beautiful Couple ? @gurickkmaan @simrankaurmundi @gurdasmaanjeeyo

A post shared by Jazzy B (@jazzyb) on

 

 

View this post on Instagram

 

Baut Baut Mubarkan @gurickkmaan VEERE & @simrankaurmundi ????? Waheguru Always Khush Rakhe???

A post shared by DILJIT DOSANJH (@diljitdosanjh) on

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network