ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਆਪਣੀ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਇਹ ਖ਼ਾਸ ਫੋਟੋ, ਪ੍ਰਸ਼ੰਸਕ ਵੀ ਕਰ ਰਹੇ ਨੇ ਵਿਸ਼

Written by  Lajwinder kaur   |  September 14th 2020 10:52 AM  |  Updated: September 14th 2020 04:24 PM

ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਆਪਣੀ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਇਹ ਖ਼ਾਸ ਫੋਟੋ, ਪ੍ਰਸ਼ੰਸਕ ਵੀ ਕਰ ਰਹੇ ਨੇ ਵਿਸ਼

ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਘੱਟ ਵੱਧ ਹੀ ਐਕਟਿਵ ਹੁੰਦੇ ਨੇ । ਪਰ ਉਨ੍ਹਾਂ ਨੇ ਆਪਣੀ ਪਤਨੀ ਸਿਮਰਨ ਕੌਰ ਮੁੰਡੀ ਦੇ ਜਨਮ ਦਿਨ ਮੌਕੇ ਬਹੁਤ ਹੀ ਪਿਆਰੀ ਜਿਹੀ ਪੋਸਟ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ ।

simran kaur mundi and gurik maan ਉਨ੍ਹਾਂ ਨੇ ਲਾਈਫ ਪਾਰਟਨਰ ਦੀ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਲੰਬੀ ਚੌੜੀ ਬਰਥਡੇਅ ਕੈਪਸ਼ਨ ਪਾਈ ਹੈ ।

gurika maan post

ਉਨ੍ਹਾਂ ਨੇ ਲਿਖਿਆ ਹੈ- ਹੈਪੀ ਬਰਥਡੇਅ ਮੇਰੀ ਪਿਆਰੀ ਵਾਈਫ, ਮੈਂ ਇਹੀ ਕਹਿਣਾ ਚਾਹੁੰਦਾ ਹੈ ਕਿ ਤੁਸੀਂ ਮੇਰੀ ਜ਼ਿੰਦਗੀ ਦਾ ਖ਼ੂਬਸੂਰਤ ਹਿੱਸਾ ਹੋ । ਮੈਂ ਬਹੁਤ ਹੀ ਖੁਸ਼ਕਿਸਮਤ ਹਾਂ ਕਿ ਤੁਸੀਂ ਮੇਰੀ ਜ਼ਿੰਦਗੀ ‘ਚ ਹੋ । ਇਸ ਤੋਂ ਇਲਾਵਾ ਉਨ੍ਹਾਂ ਨੇ ਸਿਮਰਨ ਲਈ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਲਿਖਿਆ ਹੈ ।

gurickk maan instagram post

ਇਸ ਪੋਸਟ ਦੇ ਹੇਠ ਫੈਨਜ਼ ਵੀ ਕਮੈਂਟਸ ਕਰਕੇ ਸਿਮਰਨ ਕੌਰ ਮੁੰਡੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਨੇ ।

simran kaur mundi thanks to fan

ਦੱਸ ਦਈਏ ਇਸ ਸਾਲ ਗੁਰਿਕ ਮਾਨ ਤੇ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਵਿਆਹ ਦੇ ਬੰਧਨ ‘ਚ ਬੱਝੇ ਨੇ ।

gurikk maan and simran kaur mundi marriage pic

ਇਸ ਵਿਆਹ ‘ਚ ਪਾਲੀਵੁੱਡ ਤੇ ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਸ਼ਾਮਿਲ ਹੋਈਆਂ ਸਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network