ਗੁਰਜੈਜ਼ ਤੇ ਆਰ ਨੇਤ ‘Average’ ਗੀਤ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | May 29, 2020

ਪੰਜਾਬੀ ਗਾਇਕ ਗੁਰਜੈਜ਼ ਕਾਫੀ ਸਮੇਂ ਬਾਅਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਜੀ ਹਾਂ ਉਹ ਐਵਰੇਜ(Average) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ ਗੁਰਜੈਜ਼ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ ਤੇ ਆਰ ਨੇਤ ਫੀਚਰਿੰਗ ਕਰਨਗੇ । ਗਾਣੇ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਗੀਤ ਦੇ ਬੋਲ ਆਰ ਨੇਤ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ Syco Style ਵਾਲਿਆਂ ਦਾ ਸੁਣਨ ਨੂੰ ਮਿਲੇਗਾ । ਗਾਣੇ ਦਾ ਵੀਡੀਓ ਬਦਨਾਮ ਬੰਦੇ ਵੱਲੋਂ ਤਿਆਰ ਕੀਤਾ ਗਿਆ ਹੈ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਫੈਨਜ਼ ਬਹੁਤ ਬੇਸਬਰੀ ਦੇ ਨਾਲ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਨੇ। ਗੁਰਜੈਜ਼ ਇਸ ਤੋਂ ਪਹਿਲਾਂ ਵੀ ‘ਡ੍ਰੀਮਜ਼’, ‘ਇੰਚ ਦੀ ਕੀ ਗੱਲ’, ‘ਯਾਰਾਂ ਪਿੱਛੇ’ , ‘ਯਾਰੀ ਤੇਰੀ’, ‘ਹੌਂਸਲੇ’, ‘ਗੁੱਸਾ ਜੱਟੀ ਦਾ’  ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਹਨ ।

0 Comments
0

You may also like