ਲਾਲ ਕਿਲ੍ਹਾ ’ਤੇ ਕਿਸਾਨੀ ਝੰਡਾ ਲਹਿਰਾਉਣ ਦੇ ਮਾਮਲੇ ’ਚ ਗੁਰਜੋਤ ਸਿੰਘ ਗ੍ਰਿਫਤਾਰ, ਪੁਲਿਸ ਨੇ ਰੱਖਿਆ ਸੀ ਇੱਕ ਲੱਖ ਦਾ ਇਨਾਮ

Reported by: PTC Punjabi Desk | Edited by: Rupinder Kaler  |  June 28th 2021 12:02 PM |  Updated: June 28th 2021 12:02 PM

ਲਾਲ ਕਿਲ੍ਹਾ ’ਤੇ ਕਿਸਾਨੀ ਝੰਡਾ ਲਹਿਰਾਉਣ ਦੇ ਮਾਮਲੇ ’ਚ ਗੁਰਜੋਤ ਸਿੰਘ ਗ੍ਰਿਫਤਾਰ, ਪੁਲਿਸ ਨੇ ਰੱਖਿਆ ਸੀ ਇੱਕ ਲੱਖ ਦਾ ਇਨਾਮ

ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਇਸ ਸਬੰਧ ਵਿੱਚ ਦਿੱਲੀ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਦੱਸਿਆ ਕਿ ਗੁਰਜੋਤ ਸਿੰਘ ਦੇ ਸਿਰ 'ਤੇ 1 ਲੱਖ ਰੁਪਏ ਦਾ ਇਨਾਮ ਸੀ। ਗੁਰਜੋਤ ਸਿੰਘ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ।

Pic Courtesy: Instagram

ਹੋਰ ਪੜ੍ਹੋ :

ਕਿਸਾਨਾਂ ਦਾ ਸਮਰਥਨ ਕਰਨ ਵਾਲੇ ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਸਮੇਤ ਹੋਰ ਕਈ ਆਗੂਆਂ ਖਿਲਾਫ ਮਾਮਲਾ ਦਰਜ

Pic Courtesy: Instagram

ਤੁਹਾਨੂੰ ਦੱਸ ਦਿੰਦੇ ਹਾਂ ਕਿ ਹਾਲ ਹੀ ਵਿੱਚ ਲਾਲ ਕਿਲ੍ਹੇ ’ਤੇ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਕੁਝ ਦਿਨ ਪਹਿਲਾਂ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ ਸੀ। 3,224 ਪੰਨਿਆਂ ਦੀ ਚਾਰਜਸ਼ੀਟ ਵਿੱਚ ਦੀਪ ਸਿੱਧੂ ਸਮੇਤ 16 ਲੋਕਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਅਪੀਲ ਕੀਤੀ ਗਈ ਸੀ।

ਪੁਲਿਸ ਨੇ ਦੀਪ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦੀਪ ਸਿੱਧੂ, ਜੁਗਰਾਤ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ 1 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।

 

View this post on Instagram

 

A post shared by Hindi Drishti (@hindidrishti)


Popular Posts