ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦਾ ਡਾਂਸ ਵੀਡੀਓ ਹੋ ਰਿਹਾ ਵਾਇਰਲ, ਦਰਸ਼ਕਾਂ ਨੂੰ ਆ ਰਿਹਾ ਪਸੰਦ

written by Shaminder | September 13, 2022

ਗੁਰਲੇਜ ਅਖਤਰ (Gurlej Akhtar) ਅਤੇ ਕੁਲਵਿੰਦਰ ਕੈਲੀ (Kulwinder Kally) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਪਤੀ ਪਤਨੀ ਨਵੇਂ ਗੀਤ ‘ਤੇ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਸੱਜਣ ਅਦੀਬ ਅਤੇ ਗੁਰਲੇਜ ਅਖਤਰ ਦਾ ਗੀਤ ਬੀਤੇ ਦਿਨੀਂ ਰਿਲੀਜ਼ ਹੋਇਆ ਹੈ ।

Image Source : Inatagram

ਹੋਰ ਪੜ੍ਹੋ : ਊਰਵਸ਼ੀ ਰੌਤੇਲਾ ਨੇ ਰਿਸ਼ਭ ਪੰਤ ਤੋਂ ਮੰਗੀ ਮੁਆਫ਼ੀ, ਕਿਹਾ ‘ਸੀਧੀ ਬਾਤ ਨੋ ਬਕਵਾਸ’

ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸੇ ਗੀਤ ‘ਤੇ ਇਹ ਜੋੜੀ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਲਾਲ ਰੰਗ ਦੇ ਫਰਾਕ ਸੂਟ ‘ਚ ਨਜ਼ਰ ਆ ਰਹੇ ਹਨ ।

Image Source : Inatagram

ਹੋਰ ਪੜ੍ਹੋ : ਨੀਰੂ ਬਾਜਵਾ ਅਤੇ ਤਰਸੇਮ ਜੱਸੜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਗਾਇਕਾ ਅਕਸਰ ਆਪਣੇ ਪਤੀ ਅਤੇ ਬੇਟੇ ਦੇ ਨਾਲ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਦੇ ਨਾਲ ਉਨ੍ਹਾਂ ਨੇ ਗੀਤ ਨਾ ਕੀਤੇ ਹੋਣ।

Gurlej Akhtar,, image From instagram

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ ਅਤੇ ਹੁਣ ਤੱਕ ਦੋਵਾਂ ਨੇ ਇੱਕਠਿਆਂ ਕਈ ਗੀਤ ਗਾਏ ਹਨ। ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਉਨ੍ਹਾਂ ਦੇ ਦੋਵੇਂ ਭਰਾ ਵੀ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ ।

 

View this post on Instagram

 

A post shared by Gurlej Akhtar (@gurlejakhtarmusic)

You may also like