ਗੁਰਲੇਜ ਅਖਤਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਪੋਸਟ

Written by  Shaminder   |  December 26th 2020 10:49 AM  |  Updated: December 26th 2020 10:49 AM

ਗੁਰਲੇਜ ਅਖਤਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਪੋਸਟ

ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਲਿਖਿਆ ‘ਸਰਬੰਸ ਦਾਨੀਆ ਵੇ ਦੇਣਾ ਕੌਣ ਦਊਗਾ ਤੇਰਾ’। ਛੋਟੇ ਸਾਹਿਬਜ਼ਾਦਿਆਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਆਪ ਨਿਊਛਾਵਰ ਕਰ ਦਿੱਤਾ ਸੀ ।

guru gobind singh ji

ਸਿੱਖ ਇਤਿਹਾਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਫਤਿਹਗੜ੍ਹ ‘ਚ ਸ਼ਹੀਦੀ ਜੋੜ ਮੇਲ ‘ਚ ਸੰਗਤਾਂ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀਆਂ ਹਨ ।

ਹੋਰ ਪੜ੍ਹੋ :ਪ੍ਰੀਤ ਹਰਪਾਲ ਨੇ ਵੀ ਸਿੰਘੂ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ

gurlej

 

ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਦਾ ਨਾਂ ਇਤਿਹਾਸ ਚ ਸੁਨਹਿਰੀ ਪੰਨਿਆਂ ਨਾਲ ਲਿਖਿਆ ਗਿਆ... ਜਿੱਥੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਵਜ਼ੀਰ ਖਾਂ ਵੱਲੋਂ ਜਿਉਂਦਾ ਨੀਹਾਂ 'ਚ ਚਿਣ ਕੇ ਸ਼ਹੀਦ ਕੀਤਾ ਗਿਆ।

gurlej akhtar

ਅੱਜ ਉਸ ਮੁਕੱਦਸ ਧਰਤੀ ਨੂੰ ਸਿਜਦਾ ਕਰਨ ਲਈ ਲਈ ਲੱਖਾਂ ਦੀ ਗਿਣਤੀ 'ਚ ਸੰਗਤ ਪਹੁੰਚਦੀ ਹੈ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁੱਜਰ ਕੌਰ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸ਼ੁਭਾਇਮਾਨ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network