ਗੁਰਲੇਜ ਅਖਤਰ ਨੇ ਦੀਵਾਲੀ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ, ਭਰਾ ਅਤੇ ਭਾਬੀ ਦੀ ਪਹਿਲੀ ਦੀਵਾਲੀ ‘ਤੇ ਦਿੱਤੀ ਵਧਾਈ

written by Shaminder | November 16, 2020

ਦੀਵਾਲੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ਸੈਲੀਬ੍ਰੇਟੀਜ਼ ਨੇ ਵੀ ਆਪੋ ਆਪਣੇ ਅੰਦਾਜ਼ ‘ਚ ਇਸ ਤਿਉਹਾਰ ਨੂੰ ਮਨਾਇਆ ਅਤੇ ਖੁਸ਼ੀਆਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਵੀ ਖੁਸ਼ੀਆਂ ਸਾਂਝੀਆਂ ਕੀਤੀਆਂ ।

gurlej

ਪੰਜਾਬੀ ਗਾਇਕਾ ਗੁਰਲੇਜ ਅਖਤਰ ਨੇ ਵੀ ਵੀਡੀਓ ਸਾਂਝਾ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ ਇਸ ਦੇ ਨਾਲ ਹੀ ਆਪਣੇ ਭਰਾ ਅਤੇ ਭਾਬੀ ਦੀ ਪਹਿਲੀ ਦੀਵਾਲੀ ‘ਤੇ ਵਧਾਈ ਦਿੰਦਿਆਂ ਉਨ੍ਹਾਂ ਲਈ ਹਰ ਖੁਸ਼ੀ ਦੀ ਕਾਮਨਾ ਕੀਤੀ ਹੈ ।

ਹੋਰ ਪੜ੍ਹੋ : ਗੁਰਲੇਜ ਅਖਤਰ ਨੇ ਭਰਾ ਦੇ ਕੰਗਨਾ ਖੇਡਣ ਦਾ ਵੀਡੀਓ ਕੀਤਾ ਸਾਂਝਾ

gurlej brother

ਇਸ ਮੌਕੇ ਗਾਇਕ ਅਤੇ ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਨੇ ਦੀਵਾਲੀ ਦੇ ਮੌਕੇ ‘ਤੇ ਤੋਹਫਾ ਵੀ ਭੇਂਟ ਕੀਤਾ । ਦੱਸ ਦਈਏ ਕਿ ਬੀਤੇ ਦਿਨੀਂ ਹੀ ਉਨ੍ਹਾਂ ਦੇ ਭਰਾ ਦਾ ਵਿਆਹ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹੇ ਹਨ ।

gurlej

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

 

View this post on Instagram

 

A post shared by Gurlej Akhtar (@gurlejakhtarmusic)

0 Comments
0

You may also like