ਗੁਰਲੇਜ ਅਖਤਰ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  April 16th 2022 06:13 PM  |  Updated: April 16th 2022 06:13 PM

ਗੁਰਲੇਜ ਅਖਤਰ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਗੁਰਲੇਜ ਅਖਤਰ (Gurlej Akhtar) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਇੱਕ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਇਹ ਵੀਡੀਓ ਉਸ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਆਪਣੀਆਂ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਰਹੀ ਹੈ ।

ਹੋਰ ਪੜ੍ਹੋ : ਰੌਸ਼ਨ ਪ੍ਰਿੰਸ ਤੇ ਗੁਰਲੇਜ ਅਖਤਰ ਦੇ ਨਵੇਂ ਚੱਕਵੇਂ ਗੀਤ ‘ਪੱਕੇ ਰੰਗ’ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ  

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੁਰਲੇਜ ਅਖਤਰ ਅਜਿਹੀ ਗਾਇਕਾ ਹੈ । ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ । ਉਸ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।

Gurlej Akhtar , image from instagram

ਉਸ ਦਾ ਪਤੀ ਵੀ ਇੱਕ ਵਧੀਆ ਗਾਇਕ ਹੈ ਅਤੇ ਆਪਣੇ ਮਾਪਿਆਂ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਦੋਵਾਂ ਦਾ ਬੇਟਾ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਾਮ ਕਮਾ ਰਿਹਾ ਹੈ ਅਤੇ ਇਕ ਸ਼ਬਦ ਵੀ ਉਸ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ ।ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਗੁਰਲੇਜ ਅਖਤਰ ਅਕਸਰ ਆਪਣੇ ਗੀਤਾਂ ‘ਤੇ ਵੀਡੀਓ ਬਣਾਉਂਦੀ ਨਜ਼ਰ ਆ ਜਾਂਦੀ ਹੈ ।ਹੁਣ ਉਸ ਦੇ ਵੱਲੋਂ ਸ਼ੇਅਰ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network