
ਗੁਰਲੇਜ ਅਖਤਰ (Gurlej Akhtar) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ ।ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗਾਇਕ ਅਤੇ ਆਪਣੇ ਪਤੀ ਕੁਲਵਿੰਦਰ ਕੈਲੀ (Kulwinder Kally) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ।ਜਿਸ ‘ਚ ਉਸ ਨੇ ਆਪਣੇ ਪਤੀ ਦੇ ਨਾਲ ‘ਢੋਲਾ ’ (Dholla ) ਗੀਤ ‘ਤੇ ਵੀਡੀਓ ਬਣਾਈ ਹੈ ।

ਹੋਰ ਪੜ੍ਹੋ : ਰਾਜਕੁਮਾਰ ਰਾਓ ਦੀ ਲਾੜੀ ਪੱਤਰਲੇਖਾ ਨੇ ਨਹੀਂ ਲਗਾਈ ਸੀ ਸ਼ਗਨਾਂ ਦੀ ਮਹਿੰਦੀ, ਇਹ ਹੈ ਵੱਡੀ ਵਜ੍ਹਾ
ਇਸ ਵੀਡੀਓ ‘ਚ ਇੱਕ ਪਤੀ ਪਤਨੀ ਦੀ ਨਰਾਜ਼ਗੀ ਨੂੰ ਦੂਰ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਵੀਡੀਓ ਗੁਰਲੇਜ ਅਖਤਰ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।ਇਸ ‘ਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਪੰਜਾਬ ਦਾ ਸ਼ਾਇਦ ਹੀ ਕੋਈ ਅਜਿਹਾ ਗਾਇਕ ਹੋਵੇਗਾ ਜਿਸ ਨਾਲ ਉਨ੍ਹਾਂ ਨੇ ਗੀਤ ਨਾ ਗਾਏ ਹੋਣ । ਗੁਰਲੇਜ ਅਖਤਰ ਨੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ । ਕਿਉਂਕਿ ਉਨ੍ਹਾਂ ਦੇ ਪਿਤਾ ਦਾ ਦਿਹਾਂਤ ਬਹੁਤ ਹੀ ਛੋਟੀ ਉਮਰ ‘ਚ ਹੋ ਗਿਆ ਸੀ । ਪਿਤਾ ਦੇ ਦਿਹਾਂਤ ਤੋਂ ਬਾਅਦ ਵੱਡੀ ਹੋਣ ਕਰਕੇ ਪਰਿਵਾਰਿਕ ਜ਼ਿੰਮੇਵਾਰੀਆਂ ਵੀ ਗੁਰਲੇਜ ਅਖਤਰ ਨੂੰ ਚੁੱਕਣੀਆਂ ਪਈਆਂ ਸਨ । ਕੁਲਵਿੰਦਰ ਕੈਲੀ ਦੇ ਨਾਲ ਉਨ੍ਹਾਂ ਨੇ ਲਵ ਮੈਰਿਜ ਕਰਵਾਈ ਹੈ । ਹਾਲ ਹੀ ‘ਚ ਗੁਰਲੇਜ ਅਖਤਰ ਦੇ ਭਰਾ ਦਾ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
View this post on Instagram