ਗਾਇਕਾ ਗੁਰਲੇਜ ਅਖਤਰ ਆਪਣੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਜੀ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

written by Lajwinder kaur | November 29, 2021

ਗਾਇਕਾ ਗੁਰਲੇਜ ਅਖਤਰ (Gurlej Akhtar) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅੱਜ ਉਹ ਆਪਣੇ ਪੂਰੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ।

ਹੋਰ ਪੜ੍ਹੋ :ਸਲਮਾਨ ਦੇ ਪ੍ਰਸ਼ੰਸਕਾਂ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ, ਸਿਨੇਮਾ ਹਾਲ 'ਚ ਚਲਾਏ ਪਟਾਕੇ, ਅਦਾਕਾਰ ਨੇ ਵੀਡੀਓ ਸ਼ੇਅਰ ਕਰਕੇ ਫੈਨਜ਼ ਨੂੰ ਕੀਤੀ ਇਹ ਖ਼ਾਸ ਅਪੀਲ

inside image of gurlej akhtar and kulwinder kally at golden temple ਉਨ੍ਹਾਂ ਨੇ ਆਪਣੇ ਪਤੀ ਕੁਲਵਿੰਦਰ ਕੈਲੀ Kulwinder Kally ਤੇ ਪੁੱਤਰ ਦਾਨਵੀਰ Daanveer Singh ਦੇ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਦੀ ਬਾਣੀ ਦਾ ਅਨੰਦ ਲਿਆ ਅਤੇ ਗੁਰੂ ਘਰ ਤੋਂ ਅਸੀਸਾਂ ਲੈਂਦੇ ਹੋਏ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਆਪਣੀ ਕੁਝ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਹੈ- ‘ਵਾਹਿਗੁਰੂ ਜੀ...ਦਿਨ ਦੀ ਇੱਕ ਪੋਜ਼ਟਿਵ ਸ਼ੁਰੂਆਤ...ਵਾਹਿਗੁਰੂ ਜੀ ਤੁਹਾਨੂੰ ਉਹ ਸਭ ਕੁਝ ਦੇਵੇ ਜੋ ਤੁਸੀਂ ਚਾਹੁੰਦੇ ਹੋ’ ਨਾਲ ਹੀ ਉਨ੍ਹਾਂ ਨੇ ਪ੍ਰਾਥਨਾ ਇਮੋਜ਼ੀ ਵੀ ਪੋਸਟ ਕੀਤਾ ਹੈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਪ੍ਰੀ-ਵੈਡਿੰਗ ਸੌਂਗ ਦੀ ਨਿੱਕੀ ਜਿਹੀ ਝਲਕ ਆਈ ਸਾਹਮਣੇ, ਬਹੁਤ ਜਲਦ ਸ਼ੂਟ ਹੋਵੇਗਾ ਅਫਸਾਨਾ ਅਤੇ ਸਾਜ਼ ਦਾ ਪ੍ਰੀ-ਵੈਡਿੰਗ ਵੀਡੀਓ

kulwinder kally and daanveer singh and gurlej akhtar at golden temple

ਗੁਰਲੇਜ ਅਖਤਰ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾਂ ਚੋਂ ਇੱਕ ਹੈ। ਉਹ ਬੈਕ ਟੂ ਬੈਕ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਉਨ੍ਹਾਂ ਦੇ ਜ਼ਿਆਦਾਤਰ ਗੀਤ ਡਿਊਟ ਹੁੰਦੇ ਨੇ। ਉਹ ਲਗਪਗ ਹਰ ਇੱਕ ਪੰਜਾਬੀ ਗਾਇਕ ਦੇ ਨਾਲ ਗੀਤ ਗਾ ਚੁੱਕੀ ਹੈ। ਦੱਸ ਦਈਏ ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਗੁਰਲੇਜ ਅਖਤਰ ਨੇ ਬਹੁਤ ਹੀ ਛੋਟੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ । ਕਿਉਂਕਿ ਨਿੱਕੀ ਉਮਰ ਚ ਹੀ ਸਿਰ ਦੇ ਉੱਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਪਰਿਵਾਰ ‘ਚ ਵੱਡੀ ਹੋਣ ਕਾਰਨ ਪਰਿਵਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਵੀ ਗੁਰਲੇਜ ‘ਤੇ ਮੋਢਿਆਂ ਉੱਤੇ ਆ ਗਈਆਂ ਸਨ । ਜਿਸ ਤੋਂ ਬਾਅਦ ਉਨ੍ਹਾਂ ਨੇ ਨਿੱਕੀ ਉਮਰ ‘ਚ ਹੀ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਸੀ । ਅੱਜ ਉਨ੍ਹਾਂ ਨੇ ਆਪਣੀ ਮਿਹਨਤ ਸਦਕਾ ਪੰਜਾਬੀ ਮਿਊਜ਼ਿਕ ਜਗਤ 'ਚ ਵੱਡਾ ਨਾਂਅ ਬਣਾਇਆ ਹੈ। ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਪੰਜਾਬੀ ਗਾਇਕੀ ਦੇ ਨਾਮੀ ਗਾਇਕ ਨੇ।

 

View this post on Instagram

 

A post shared by Gurlej Akhtar (@gurlejakhtarmusic)

You may also like