ਗੁਰਲੇਜ ਅਖਤਰ ਦਾ ਨਵਾਂ ਗੀਤ ‘ਕਮਲੀ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  October 20th 2020 12:18 PM  |  Updated: October 20th 2020 12:18 PM

ਗੁਰਲੇਜ ਅਖਤਰ ਦਾ ਨਵਾਂ ਗੀਤ ‘ਕਮਲੀ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਗੁਰਲੇਜ ਅਖਤਰ ਦਾ ਨਵਾਂ ਗੀਤ ‘ਕਮਲੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਇੱਕ ਮੁਟਿਆਰ ਦੇ ਪਿਆਰ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ । ਜੋ ਕਿ ਇੱਕ ਗੱਭਰੂ ਨੂੰ ਬਹੁਤ ਹੀ ਜ਼ਿਆਦਾ ਚਾਹੁੰਦੀ ਹੈ ਕਿ ਉਸ ਗੱਭਰੂ ਤੋਂ ਬਿਨਾਂ ਉਸ ਨੂੰ ਸਾਹ ਵੀ ਨਹੀਂ ਆਉਂਦਾ ।

Gurlej Gurlej

ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਨੇ ।ਮਿਊਜ਼ਿਕ ਜੀ ਗੁਰੀ ਨੇ ਦਿੱਤਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।

ਹੋਰ ਪੜ੍ਹੋ : ਗੁਰਲੇਜ ਅਖਤਰ ਤੇ ਜੋਬਨ ਸੰਧੂ ਆਪਣੇ ਨਵੇਂ ਗੀਤ ‘ਧਾਕੜ ਬੰਦੇ’ ਦੇ ਨਾਲ ਪਾ ਰਹੇ ਧੱਕ

Gurlej Gurlej

ਗੁਰਲੇਜ ਅਖਤਰ ਨੇ ਇਸ ਗੀਤ ਨੂੰ ਆਪਣੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ । ਗੁਰਲੇਜ ਅਖਤਰ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।

Gurlej Gurlej

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ ਅਤੇ ਉਨ੍ਹਾਂ ਦੇ ਨਾਲ ਵੀ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ ।ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ । ਗੁਰਲੇਜ ਅਖਤਰ ਅਕਸਰ ਆਪਣੇ ਬੇਟੇ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network