ਗੁਰਲੇਜ ਅਖਤਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ । ਇਸ ਵੀਡੀਓ ‘ਚ ਉਹ ਕਿਚਨ ‘ਚ ਨਜ਼ਰ ਆ ਰਹੀ ਹੈ ।ਇਸ ਦੇ ਨਾਲ ਹੀ ਉਹ ਕਹਿੰਦੀ ਸੁਣਾਈ ਦੇ ਰਹੀ ਹੈ ਕਿ ਵਿਆਹ ਤੋਂ ਬਾਅਦ ਇੱਕ ਇੰਚ ਵੀ ਹਿੱਲ ਕੇ ਦਿਖਾਈ ।
Image From Gurlej Akhtar Instagram
ਹੋਰ ਪੜ੍ਹੋ : ਕਰੀਨਾ ਕਪੂਰ ਦੀ ਮਾਂ ਦਾ ਅੱਜ ਹੈ ਜਨਮ ਦਿਨ, ਕਰੀਨਾ ਕਪੂਰ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
Image From Gurlej Akhtar's Instagram
ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਵੀਡੀਓ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ
ਹੈ। ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਦਿੱਤੇ ਹਨ ।
Image Source: Instagram
ਉਸ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।ਗਾਇਕਾ ਦੇ ਪਤੀ ਵੀ ਬਿਹਤਰੀਨ ਗਾਇਕ ਹਨ ਅਤੇ ਉਨ੍ਹਾਂ ਦਾ ਬੇਟਾ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ।ਇਸ ਦੇ ਨਾਲ ਹੀ ਗਾਇਕਾ ਦੇ ਭੈਣ ਅਤੇ ਭਰਾ ਵੀ ਵਧੀਆ ਗਾਇਕੀ ਦੇ ਮਾਲਕ ਹਨ ।
View this post on Instagram