ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਮਿਲਿਆ ਸਨਮਾਨ

Written by  Rupinder Kaler   |  August 29th 2019 01:46 PM  |  Updated: August 30th 2019 12:48 PM

ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਮਿਲਿਆ ਸਨਮਾਨ

ਲੋਕ ਗਾਇਕਾ ਗੁਰਮੀਤ ਕੌਰ ਬਾਵਾ ਦਾ ਤੇ, ਉਨ੍ਹਾਂ ਦੀਆਂ ਗਾਇਕ ਧੀਆਂ ਲਾਚੀ ਬਾਵਾ ਅਤੇ ਗਲੋਰੀ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਸਨਮਾਨਿਤ ਕੀਤਾ ਗਿਆ ਹੈ ।ਨਿਊਜੀਲੈਂਡ ਦੇ ਇਸ ਦੌਰੇ ਦੌਰਾਨ ਐਮ.ਪੀ ਡਾ. ਪਰਮਜੀਤ ਕੌਰ ਪਰਮਾਰ ਨੇ ਜਿੱਥੇ ਉਹਨਾਂ ਨੂੰ ਸਨਮਾਨਿਤਾ ਕੀਤਾ ਉੱਥੇ ਉਨ੍ਹਾਂ ਨੂੰ ਪਾਰਲੀਮੈਂਟ ਦਾ ਟੂਰ ਵੀ ਕਰਵਾਇਆ ।

ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਦੇ ਮੈਂਬਰਾਂ ਵੱਲੋਂ ਵੀ ਪੰਜਾਬ ਦੀਆਂ ਲੋਕ ਗਾਇਕਾਵਾਂ ਦਾ ਮਾਨ-ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਹੈਰੀਟੇਜ਼ਰਜ਼ ਤੇ ਰੇਡੀਓ ਪੇਸ਼ਕਾਰ ਹਰਜੀਤ ਕੌਰ ਅਤੇ . ਕੁਲਬੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਨਾਲ ਗਏ ਹੋਏ ਸਨ। ਇਸ ਮੌਕੇ ਲੋਕ ਗਾਇਕਾ ਗੁਰਮੀਤ ਬਾਵਾ ਤੇ ਉਹਨਾਂ ਦੀਆਂ ਧੀਆਂ ਨੇ ਨਿਊਜ਼ੀਲੈਂਡ ਦੇ ਲੋਕਾਂ ਦਾ ਧੰਨਵਾਦ ਕੀਤਾ ।

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਗਾਇਕ ਹਰਭਜਨ ਮਾਨ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network