‘Diamond Koka’ ਗੀਤ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਗੁਰਨਾਮ ਭੁੱਲਰ ਅਤੇ ਦਿਲਜੋਤ ਦੀ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ
‘Diamond Koka’ ਗੀਤ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਗੁਰਨਾਮ ਭੁੱਲਰ ਅਤੇ ਦਿਲਜੋਤ ਦੀ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ
ਹਰ ਇੱਕ ਨੂੰ ਆਪਣੀ ਗਾਇਕੀ ਦੇ ਨਾਲ ਕੀਲ ਲੈਣ ਵਾਲੇ ਗਾਇਕ ਗੁਰਨਾਮ ਭੁੱਲਰ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ‘ਡਾਇਮੰਡ ਦੀ ਝਾਂਜਰ’ ਨਾਲ ਧੱਕ ਪਾਉਣ ਵਾਲੇ ਗੁਰਨਾਮ ਭੁੱਲਰ ਆਪਣੇ ਨਵੇਂ ਗੀਤ ਡਾਇਮੰਡ ਕੋਕਾ (Diamond Koka) ਲੈ ਕੇ ਆਏ ਨੇ। ਇਸ ਗੀਤ ਨੂੰ ਗੁਰਨਾਮ ਭੁੱਲਰ Gurnam Bhullar ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ।

ਇਸ ਮਿਊਜ਼ਿਕ ਵੀਡੀਓ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗੁਰਨਾਮ ਭੁੱਲਰ ਤੇ ਪੰਜਾਬੀ ਅਦਾਕਾਰਾ ਦਿਲਜੋਤ Diljott । ਵੀਡੀਓ ਚ ਦੋਵਾਂ ਦੀ ਪਿਆਰੀ ਜਿਹੀ ਨੋਕ ਝੋਕ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਜੱਸੀ ਲੋਹਕਾ ਨੇ ਲਿਖੇ ਨੇ ਤੇ ਮਿਊਜ਼ਿਕ ਗੁਰ ਸਿੱਧੂ ਨੇ ਦਿੱਤਾ ਹੈ। josan Sandeep ਵੱਲੋਂ ਇਸ ਗੀਤ ਦਾ ਵੀਡੀਓ ਡਾਇਰੈਕਟ ਕੀਤਾ ਗਿਆ ਹੈ। ਇਸ ਗੀਤ ਨੂੰ Desi Junction ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।

ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਹ ਕਈ ਹਿੱਟ ਗੀਤ ਜਿਵੇਂ ਡਾਇਮੰਡ, ਝਾਂਜਰ, ਰੱਖਲੀ ਪਿਆਰ ਨਾਲ, ਫੋਨ ਮਾਰਦੀ, ਰੁੱਤਾਂ, ਮਿੱਠੀ-ਮਿੱਠੀ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਐਕਟਿਵ ਨੇ। ਗੁਰਨਾਮ ਭੁੱਲਰ ਜਲਦ ਹੀ ਸੋਨਮ ਬਾਜਵਾ ਦੇ ਨਾਲ ਪੰਜਾਬੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਲੇਖ, ਕੋਕਾ, ਸਹੁਰਿਆਂ ਦਾ ਪਿੰਡ ਆ ਗਿਆ ਤੇ ਕਈ ਹੋਰ ਫ਼ਿਲਮਾਂ ਉਨ੍ਹਾਂ ਦੀ ਝੋਲੀ ਨੇ। ਜੇ ਗੱਲ ਕਰੀਏ ਅਦਾਕਾਰਾ ਦਿਲਜੋਤ ਦੇ ਵਰਕ ਫਰੰਟ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਉਨ੍ਹਾਂ ਨੇ ਕਈ ਫ਼ਿਲਮਾਂ ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ ਚ ਵੀ ਅਦਾਕਾਰੀ ਦੇ ਜਲਵੇ ਬਿਖਰੇ ਚੁੱਕੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
