Advertisment

ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦਾ ਟੀਜ਼ਰ ਇਸ ਦਿਨ ਹੋਵੇਗਾ ਰਿਲੀਜ਼

author-image
By Lajwinder kaur
New Update
ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦਾ ਟੀਜ਼ਰ ਇਸ ਦਿਨ ਹੋਵੇਗਾ ਰਿਲੀਜ਼
Advertisment
ਗੁਰਨਾਮ ਭੁੱਲਰ Gurnam Bhullar ਆਪਣੀ ਆਉਣ ਵਾਲੀ ਫ਼ਿਲਮ
Advertisment
‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ (Main viyah nahi karona tere naal) ਨੂੰ ਲੈ ਕੇ ਕਾਫੀ ਉਤਸੁਕ ਨੇ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਵੀ ਬਹੁਤ ਹੀ ਸ਼ਾਨਦਾਰ ਢੰਗ ਦੇ ਨਾਲ ਪੋਸਟ ਕੀਤਾ ਸੀ। ਹੁਣ ਉਨ੍ਹਾਂ ਨੇ ਫ਼ਿਲਮ ਦੇ ਟੀਜ਼ਰ ਨੂੰ ਰਿਲੀਜ਼ ਕਰਨ ਦੀ ਤਰੀਕ ਵੀ ਖ਼ਾਸ ਅੰਦਾਜ਼ ਦੇ ਨਾਲ ਪੋਸਟ ਕੀਤੀ ਹੈ। ਟੀਜ਼ਰ ਨੂੰ ਲੈ ਕੇ ਪ੍ਰਸ਼ੰਸਕ ਵੀ ਕਾਫੀ ਉਤਸੁਕ ਹਨ। ਹੋਰ ਪੜ੍ਹੋ : ਕਰਿਸ਼ਮਾ ਤੰਨਾ ਤੇ ਵਰੁਣ ਬੰਗੇਰਾ ਵੀ ਬੱਝੇ ਵਿਆਹ ਦੇ ਬੰਧਨ ‘ਚ, ਸਾਹਮਣੇ ਆਈਆਂ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ gurnam bhullar and sonam bajwa lovely video ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਟੀਜ਼ਰ ਦੀ ਡੇਟ ਨੂੰ ਰਵੀਲ ਕਰਦੇ ਹੋਏ ਇੱਕ ਪੋਸਟਰ ਸਾਂਝਾ ਕੀਤਾ ਹੈ, ਅਤੇ ਇਸ ਗੀਤ ਨੂੰ ਗੁਰਨਾਮ ਨੇ ਆਪਣੇ ਗੀਤ Foot ਦੇ ਨਾਲ ਅਪਲੋਡ ਕੀਤਾ ਹੈ। ਇਸ ਪੋਸਟਰ ਚ ਦੋਵਾਂ ਕਲਾਕਾਰਾਂ ਦੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ, ਦੋਵੇਂ ਇੱਕ ਦੂਜੇ ਦੀਆਂ ਅੱਖਾਂ ਚ ਅੱਖਾਂ ਪਾ ਕੇ ਇੱਕ-ਦੂਜੇ ਨੂੰ ਦੇਖ ਰਹੇ ਨੇ। ਦਰਸ਼ਕਾਂ ਨੂੰ ਇਹ ਪੋਸਟਰ ਕਾਫੀ ਪਸੰਦ ਆ ਰਿਹਾ ਹੈ।
Advertisment
ਹੋਰ ਪੜ੍ਹੋ : ਗਾਇਕ ਹਰਭਜਨ ਮਾਨ ਇੱਕ ਵਾਰ ਫਿਰ ਤੋਂ ਖ਼ੂਬਸੂਰਤ ਗੀਤ ਦੇ ਨਾਲ ਹੋਏ ਦਰਸ਼ਕਾਂ ਦਾ ਰੂਬਰੂ, ‘ਜ਼ਿੰਦਾਬਾਦ ਜ਼ਿੰਦਗੀ’ ਗਾਣਾ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ Gurnam Bhullar ਦੱਸ ਦਈਏ ਫ਼ਿਲਮ ਦਾ ਟੀਜ਼ਰ 8 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ 4 ਮਾਰਚ ਨੂੰ ਦਰਸ਼ਕਾਂ ਦੇ ਵਿਚਕਾਰ ਹੋਵੇਗੀ। ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਰੁਪਿੰਦਰ ਇੰਦਰਜੀਤ ਵੱਲੋਂ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ਰੁਪਿੰਦਰ ਰੂਪੀ, Garry Vander, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਗੁੱਡੀਆਂ ਪਟੋਲੇ ਫ਼ਿਲਮ ਚ ਇਕੱਠੇ ਨਜ਼ਰ ਆ ਚੁੱਕੇ ਨੇ। ਜੇ ਗੱਲ ਕਰੀਏ ਗੁਰਨਾਮ ਭੁੱਲ ਦੇ ਵਰਕ ਫਰੰਟ ਦੀ ਤਾਂ ਉਹ ਫ਼ਿਲਮਾਂ ਦੇ ਨਾਲ-ਨਾਲ ਆਪਣੇ ਸਿੰਗਲ ਤੇ ਡਿਊਟ ਸੌਂਗ ਰਿਲੀਜ਼ ਕਰਦੇ ਰਹਿੰਦੇ ਨੇ। ਹਾਲ ਹੀ ਚ ਉਹ 90 degree ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਨੇ। ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment