ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦਾ ਰੋਮਾਂਟਿਕ ਗੀਤ ‘Jinna Jinna’ ਹੋਇਆ ਦਰਸ਼ਕਾਂ ਦੀ ਨਜ਼ਰ, ਦੇਖੋ ਵੀਡੀਓ

written by Lajwinder kaur | February 17, 2022

ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ (Main viyah nahi karona tere naal) ਜੋ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਤਿਆਰ ਹੈ। ਫ਼ਿਲਮ ਦੇ ਟੀਜ਼ਰ ਅਤੇ ਟਾਈਟਲ ਟਰੈਕ ਤੋਂ ਬਾਅਦ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਦਰਸ਼ਕਾਂ ਦੀ ਨਜ਼ਰ ਹੋ ਗਿਆ ਹੈ। ਜਿੰਨਾ-ਜਿੰਨਾ (Jinna Jinna) ਟਾਈਟਲ ਹੇਠ ਰੋਮਾਂਟਿਕ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਹੀ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਹੋਰ ਪੜ੍ਹੋ : ਬੀਰ ਸਿੰਘ ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਦਰਸ਼ਕਾਂ ਨੂੰ ਕੀਤਾ ਭਾਵੁਕ, ਰਿਲੀਜ਼ ਹੋਇਆ ‘ਆਜਾ ਮੈਕਸੀਕੋ ਚੱਲੀਏ’ ਦਾ ਪਹਿਲਾ ਗੀਤ “ਸਫ਼ਰਾਂ ‘ਤੇ”

gurnam bhullar new song

ਇਸ ਗੀਤ ਨੂੰ ਅਦਾਕਾਰਾ ਸੋਨਮ ਬਾਜਵਾ ਤੇ ਗੁਰਨਾਮ ਭੁੱਲਰ ਉੱਤੇ ਫਿਲਮਾਇਆ ਗਿਆ ਹੈ। Jinna Jinna ਗੀਤ ਨੂੰ ਗੁਰਨਾਮ ਭੁੱਲਰ ਯਾਨੀਕਿ ਪੂਰਨ ਸੋਨਮ ਬਾਜਵਾ ਯਾਨੀਕਿ ਮੰਨਤ ਲਈ ਗਾ ਰਹੇ ਨੇ। ਇਸ ਗੀਤ 'ਚ ਉਹ ਬਿਆਨ ਕਰ ਰਹੇ ਨੇ ਕਿਵੇਂ ਉਹ ਮੰਨਤ ਦੇ ਪਿਆਰ 'ਚ ਡੁੱਬਦੇ ਜਾ ਰਹੇ ਨੇ। ਇਸ ਗੀਤ ਦੇ ਬੋਲ ਵੀ ਗੁਰਨਾਮ ਭੁੱਲਰ ਨੇ ਹੀ ਲਿਖੇ ਨੇ ਤੇ ਮਿਊਜ਼ਿਕ Daddy Beats ਨੇ ਦਿੱਤਾ ਹੈ। ਇਸ ਗੀਤ ਨੂੰ ਟਾਈਮਸ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਰੋਮਾਂਟਿਕ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

sonam and gurnam

ਹੋਰ ਪੜ੍ਹੋ : ਧੀ ਸਮੀਸ਼ਾ ਦੇ ਜਨਮਦਿਨ 'ਤੇ ਸ਼ਿਲਪਾ ਸ਼ੈੱਟੀ ਨੇ ਸ਼ੇਅਰ ਕੀਤਾ ਇੱਕ ਪਿਆਰਾ ਵੀਡੀਓ, ਪਾਪਾ ਦੇ ਨਾਲ ਮਸਤੀ ਕਰਦੀ ਸਮੀਸ਼ਾ ਨੇ ਜਿੱਤਿਆ ਸਭ ਦਾ ਦਿਲ, ਦੇਖੋ ਵੀਡੀਓ

ਰੁਪਿੰਦਰ ਇੰਦਰਜੀਤ ਵੱਲੋਂ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ‘ਚ ਸੋਨਮ ਤੇ ਗੁਰਨਾਮ ਤੋਂ ਇਲਾਵਾ ਰੁਪਿੰਦਰ ਰੂਪੀ, Garry Vander, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦਰਸ਼ਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ। ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ 4 ਮਾਰਚ ਨੂੰ ਦਰਸ਼ਕਾਂ ਦੇ ਸਨਮੁੱਖ ਹੋਣਗੇ।

You may also like