ਆਪਣੇ ਸ਼ਾਇਰਾਨਾ ਅੰਦਾਜ਼ ‘ਚ ਗੁਰਨਾਮ ਭੁੱਲਰ ਨੇ ਨੀਰੂ ਬਾਜਵਾ ਨੂੰ ਕੀਤਾ ਪਿਆਰ ਦਾ ਇਜ਼ਹਾਰ, ਦੇਖੋ ਇਹ ਖ਼ਾਸ ਵੀਡੀਓ

Written by  Lajwinder kaur   |  April 28th 2022 10:36 AM  |  Updated: April 28th 2022 11:13 AM

ਆਪਣੇ ਸ਼ਾਇਰਾਨਾ ਅੰਦਾਜ਼ ‘ਚ ਗੁਰਨਾਮ ਭੁੱਲਰ ਨੇ ਨੀਰੂ ਬਾਜਵਾ ਨੂੰ ਕੀਤਾ ਪਿਆਰ ਦਾ ਇਜ਼ਹਾਰ, ਦੇਖੋ ਇਹ ਖ਼ਾਸ ਵੀਡੀਓ

ਪੰਜਾਬੀ ਸਿਨੇਮਾ ਜੋ ਕਿ ਨਵੀਆਂ ਤੇ ਵੱਖਰੀ ਪੁਲਾਂਗ ਪੁੱਟ ਰਿਹਾ ਹੈ ਤੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਪੰਜਾਬੀ ਸਿਨੇਮਾ ਜੋ ਕਿ ਵੱਖਰੇ ਵਿਸ਼ਿਆਂ ਵਾਲੀਆਂ ਕਹਾਣੀਆਂ ਉੱਤੇ ਕੰਮ ਕਰਕੇ ਦਰਸ਼ਕਾਂ ਦੀ ਨਜ਼ਰ ਕਰ ਰਿਹਾ ਹੈ। ਜਿਸ ਕਰਕੇ ਦਰਸ਼ਕਾਂ ਨੂੰ ਵੀ ਪੂਰਾ ਸੁਆਦ ਆ ਰਿਹਾ ਹੈ ਕਿ 70ਐੱਮ ਐੱਮ ਦੀ ਸਕਰੀਨ ਉੱਤੇ ਬਾਕਮਾਲ ਦੀਆਂ ਕਹਾਣੀਆਂ ਦੇਖਣ ਨੂੰ ਮਿਲ ਰਹੀਆਂ ਨੇ।

ਹੋਰ ਪੜ੍ਹੋ: ਕਰੀਨਾ ਕਪੂਰ ਖ਼ਾਨ ਕਰਨ ਜਾ ਰਹੇ ਨੇ OTT 'ਤੇ ਡੈਬਿਊ, ਜਾਣੋ ਕਿਹੜੇ ਓਟੀਟੀ 'ਤੇ ਰਿਲੀਜ਼ ਹੋਵੇਗੀ ਕਰੀਨਾ ਦੀ ਫ਼ਿਲਮ

ਬਹੁਤ ਜਲਦ ਦਰਸ਼ਕਾਂ ਨੂੰ ਵੱਖਰੇ ਵਿਸ਼ਿਆਂ ਵਾਲੀਆਂ ਫ਼ਿਲਮ ਵੱਡੇ ਪਰਦੇ ਉੱਤੇ ਦੇਖਣ ਨੂੰ ਮਿਲੇਗੀ । ਇਸ ਲੜੀ ਦੇ ਤਹਿਤ ਇੱਕ ਨਵੀਂ ਫ਼ਿਲਮ ਕੋਕਾ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ, ਜਿਸ ‘ਚ ਅਹਿਮ ਕਿਰਦਾਰ ‘ਚ ਨਜ਼ਰ ਆਵੇਗੀ ਨੀਰੂ ਬਾਜਵਾ ਤੇ ਗੁਰਨਾਮ ਭੁੱਲਰ।

gurnam and neeru Image Source: Instagram

ਗਾਇਕ/ਐਕਟਰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਬਹੁਤ ਹੀ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਗੁਰਨਾਮ ਭੁੱਲਰ ਨੇ ਆਪਣੇ ਸ਼ਾਇਰਾਨਾ ਅੰਦਾਜ਼ ਦੇ ਨਾਲ ਆਪਣਾ ਪਿਆਰ ਜ਼ਾਹਿਰ ਕੀਤਾ ਹੈ। ਇਸ ਵੀਡੀਓ ‘ਚ ਦੇਖ ਸਕਦੇ ਹੋ ਨੀਰੂ ਬਾਜਵਾ ਜੋ ਕਿ ਲਾਲ ਰੰਗ ਦੇ ਲਹਿੰਗੇ ਚ ਨਜ਼ਰ ਆ ਰਹੀ ਹੈ। ਦੋਵੇਂ ਇੱਕ-ਦੂਜੇ ਦੇ ਹੱਥਾਂ ‘ਚ ਹੱਥ ਪਾ ਕੇ ਭੱਜਦੇ ਹੋਏ ਨਜ਼ਰ ਆ ਰਹੇ ਹਨ ।

Koka Image Source: Instagram

ਇਸ ਵੀਡੀਓ ਦੇ ਨਾਲ ਦੋਵਾਂ ਨੇ ਆਪਣੇ ਕਿਰਦਾਰਾਂ ਦਾ ਖੁਲਾਸਾ ਵੀ ਕਰ ਦਿੱਤਾ ਹੈ। ਗੁਰਨਾਮ ਭੁੱਲਰ ਜੋ ਕਿ Akaal ਦੇ ਕਿਰਾਦਰ ‘ਚ ਅਤੇ ਨੀਰੂ ਬਾਜਵਾ Ajooni ਨਾਮ ਦੇ ਕਿਰਦਾਰ 'ਚ ਨਜ਼ਰ ਆਵੇਗੀ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ  ਆ ਰਿਹਾ ਹੈ। ਪ੍ਰਸ਼ੰਸਕ ਕਮੈਂਟ ਕਰਕੇ ਫ਼ਿਲਮ ਲਈ ਆਪਣੀ ਉਤਸੁਕਤਾ ਬਿਆਨ ਕਰ ਰਹੀ ਹੈ।

gurnam-Bhullar-Neeru-kokka

ਦੱਸ ਦਈਏ ਫ਼ਿਲਮ ਦੀ ਕਹਾਣੀ ਇੱਕ ਕਿਊਟ ਅਤੇ ਵੱਖਰੇ ਮੁੱਦੇ ਨੂੰ ਪਰਦੇ ‘ਤੇ ਪੇਸ਼ ਕਰੇਗੀ। ਦਰਸ਼ਕਾਂ ਨੂੰ ਦੇਖਣ ਨੂੰ ਮਿਲੇਗਾ ਜਦੋਂ ਕਿਸੇ ਗੱਭਰੂ ਨੂੰ ਆਪਣੇ ਤੋਂ ਵੱਡੀ ਉਮਰ ਦੀ ਮੁਟਿਆਰ ਦੇ ਨਾਲ ਪਿਆਰ ਹੁੰਦਾ ਹੈ ਤਾਂ ਸਮਾਜ ਕਿਵੇਂ ਪ੍ਰਸ਼ਨ ਚੁੱਕਦਾ ਹੈ।  ‘ਕੋਕਾ’ ਨਾਮ ਦੀ ਇਹ ਫ਼ਿਲਮ ਨੀਰੂ ਬਾਜਵਾ ਦੇ ਹੋਮ ਪ੍ਰੋਡਕਸ਼ਨ ‘ਚ ਤਿਆਰ ਹੋਈ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਕਸਸ਼ਿਤਿਜ ਚੌਧਰੀ ਵੱਲੋਂ ਕੀਤਾ ਹੈ। ਇਹ ਫ਼ਿਲਮ 20 ਮਈ ਨੂੰ ਰਿਲੀਜ਼ ਹੋਵੇਗੀ। ਦਰਸ਼ਕ ਇਸ ਫ਼ਿਲਮ ਨੂੰ ਦੇਖਣ ਦੇ ਲਈ ਬਹੁਤ ਹੀ ਉਤਸੁਕ ਨੇ।

ਹੋਰ ਪੜ੍ਹੋ: ਅਫਸਾਨਾ ਖ਼ਾਨ ਦੇ ਗੀਤ ‘Dhokebaaz’ ‘ਚ ਨਜ਼ਰ ਆਉਣਗੇ ਬਾਲੀਵੁੱਡ ਐਕਟਰ ਵਿਵੇਕ ਓਬਰਾਏ ਅਤੇ ਤ੍ਰਿਧਾ ਚੌਧਰੀ

 

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network