
ਲਾਕਡਾਊਨ ਦੇ ਚੱਲਦੇ ਪੰਜਾਬੀ ਗਾਇਕ ਵੀ ਆਪੋ ਆਪਣੇ ਘਰ ‘ਚ ਹੀ ਸਮਾਂ ਬਿਤਾ ਰਹੇ ਨੇ । ਪਰ ਉਹ ਇਸ ਸਮੇਂ ਦਾ ਪੂਰਾ ਫਾਇਦਾ ਲੈਂਦੇ ਹੋਏ ਆਪਣੇ ਫੈਨਜ਼ ਨੂੰ ਸਰਪ੍ਰਾਇਜ਼ ਦੇ ਰਹੇ ਨੇ । ਨਾਮੀ ਗਾਇਕ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਪੰਜਾਬੀ ਸੰਗੀਤ ਜਗਤ ਦੇ ਨਾਮੀ ਮਰਹੂਮ ਗਾਇਕ ਕੁਲਵਿੰਦਰ ਢਿੱਲੋਂ ਨੂੰ ਯਾਦ ਕਰਦੇ ਹੋਏ ਨਜ਼ਰ ਆ ਰਹੇ ਨੇ ।
ਇਸ ਵੀਡੀਓ ‘ਚ ਉਹ ਕੁਲਵਿੰਦਰ ਢਿੱਲੋਂ ਦਾ ਸੁਪਰ ਹਿੱਟ ਗੀਤ ‘ਕੱਲੀ ਕਿਤੇ ਮਿਲ’ ਗੀਤ ਨੂੰ ਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦੋ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ । ਲਾਕਡਾਊਨ ‘ਚ ਬਹੁਤ ਸਾਰੇ ਗਾਇਕ ਪੁਰਾਣੇ ਗੀਤਾਂ ਨੂੰ ਆਪਣੀ ਆਵਾਜ਼ ਦੇ ਨਾਲ ਰੀਮੇਕ ਕਰਕੇ ਸ਼ੇਅਰ ਕਰ ਰਹੇ ਨੇ । ਇਸ ਤੋਂ ਪਹਿਲਾਂ ਪੰਜਾਬੀ ਗਾਇਕ ਐਮੀ ਵਿਰਕ ਵੀ ਬਹੁਤ ਸਾਰੇ ਪੁਰਾਣੇ ਪੰਜਾਬੀ ਗੀਤਾਂ ਨੂੰ ਦਰਸ਼ਕਾਂ ਦੇ ਰੁਬਰੂ ਕਰ ਚੁੱਕੇ ਨੇ।View this post on Instagram
ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਅਦਾਕਾਰੀ ਦੇ ਖੇਤਰ ਵੀ ਆਪਣੀ ਐਕਟਿੰਗ ਦਾ ਲੋਹਾ ਮਨਵਾ ਚੁੱਕੇ ਨੇ । ਪਿਛਲੇ ਸਾਲ ਉਨ੍ਹਾਂ ਨੇ ‘ਸੁਰਖੀ ਬਿੰਦੀ’ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਸੀ । ਇਸ ਤੋਂ ਇਲਾਵਾ ਇਸ ਸਾਲ ਵੀ ਉਨ੍ਹਾਂ ਦੀ ਕਈ ਫ਼ਿਲਮਾਂ ਆਉਣੀਆਂ ਸਨ । ਪਰ ਕੋਰੋਨਾ ਵਾਇਰਸ ਕਰਕੇ ਆਉਣ ਵਾਲੀ ਫ਼ਿਲਮਾਂ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ ।