ਗੁਰਨਾਮ ਭੁੱਲਰ ਲੈ ਕੇ ਆ ਰਹੇ ਨੇ ਨਵਾਂ ਗੀਤ ‘ਕੰਗਣਾ’, ਪੋਸਟਰ ਛਾਇਆ ਸ਼ੋਸਲ ਮੀਡੀਆ ਉੱਤੇ

written by Lajwinder kaur | November 23, 2020

ਪੰਜਾਬੀ ਗਾਇਕ ਗੁਰਨਾਮ ਭੁੱਲਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ । ਉਹ ਕੰਗਣਾ (Kangana) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ ।

gurnam bhullar pic ਹੋਰ ਪੜ੍ਹੋ : ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਨਜ਼ਰ ਆਏ ਕੰਵਰ ਗਰੇਵਾਲ ਤੇ ਹਰਫ ਚੀਮਾ, ਪੰਜਾਬੀਆਂ ਨੂੰ ਪਸੰਦ ਆ ਰਿਹਾ ਹੈ ‘ਪੇਚਾ’ ਗੀਤ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਗਿੱਲ ਰੌਂਤਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦਾ ਕਿਡ ਨੇ ਦਿੱਤਾ ਹੈ । ‘Jaci Saini’ ਨੇ ਇਸ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਜੱਸ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਦਰਸ਼ਕ ਆਪਣੀ ਉਤਸੁਕਤਾ ਕਮੈਂਟ ‘ਚ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੇਸ਼ ਕਰ ਰਹੇ ਨੇ ।

inside pic of kangana poster out now

ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵਿੱਚ ਕਾਫੀ ਸਰਗਰਮ ਨੇ । ਉਨ੍ਹਾਂ ਦੀਆਂ ਕਈ ਨਵੀਆਂ ਫ਼ਿਲਮਾਂ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਲਈ ਤਿਆਰ ਨੇ।

inside pic of gurnam bhullar

 

 

You may also like