
Sohreyan Da Pind Aa Gya Poster: ਮਸ਼ਹੂਰ ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਆਪਣੀ ਫਿਲਮ ਲੇਖ ਤੋਂ ਬਾਅਦ ਮੁੜ ਇੱਕ ਵਾਰ ਫੇਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਹੁਣ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਦੋਹਾਂ ਕਲਾਕਾਰਾਂ ਨੇ ਆਪੋ-ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦਾ ਪੋਸਟਰ ਸਾਂਝਾ ਕੀਤਾ ਹੈ।

ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੰਜਾਬੀ ਮਨੋਰੰਜਨ ਉਦਯੋਗ ਵਿੱਚ ਇੱਕ ਸਥਾਨ ਬਣਾਉਣ ਵਿੱਚ ਕਾਮਯਾਬ ਰਹੇ ਹਨ। ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਨਾਲ ਪਿਆਰ ਫੈਲਾਉਣ ਲਈ ਇੱਕ ਵਾਰ ਫਿਰ ਇੱਥੇ ਆਏ ਹਨ, ਇਸ ਫਿਲਮ ਦਾ ਐਲਾਨ ਉਹ ਬਹੁਤ ਪਹਿਲਾਂ ਹੀ ਕਰ ਚੁੱਕੇ ਸੀ।
ਲੰਮੇਂ ਸਮੇਂ ਬਾਅਦ, ਫਿਲਮ ਨਿਰਮਾਤਾਵਾਂ ਵੱਲੋਂ 13 ਜੂਨ ਨੂੰ ਇਸ ਮੋਸਟ ਅਵੇਟਿਡ ਫਿਲਮ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਸੀ। ਇਹ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' 8 ਜੁਲਾਈ, 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਆਪਣੀ ਇਸ ਆਗਮੀ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਗੁਰਨਾਮ ਭੁੱਲਰ ਤੇ ਸਰਗੁਨ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫਿਲਮ ਦੀ ਰਿਲੀਜ਼ ਡੇਟ ਤੋਂ ਬਾਅਦ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਵਿੱਚ ਦੋਵੇਂ ਬੇਹੱਦ ਸੋਹਣੇ ਲੱਗ ਰਹੇ ਹਨ।

ਇਹ ਪੋਸਟਰ ਸ਼ਾਨਦਾਰ ਪੰਜਾਬੀ ਸੱਭਿਆਚਾਰ ਦੀ ਪ੍ਰਤੀਨਿਧਤਾ ਦੇ ਨਾਲ- ਨਾਲ ਪ੍ਰਭਾਵਸ਼ਾਲੀ ਵੀ ਹੈ। ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਦੋਵੇਂ ਹੀ ਕਾਲੇ ਰੰਗ ਦੇ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆ ਰਹੇ ਹਨ ਅਤੇ ਪੋਸਟਰ ਵਿੱਚ ਫਿਲਮ ਦਾ ਸਿਰਲੇਖ ਲਿਖਿਆ ਗਿਆ ਹੈ, 'ਸਹੁਰਿਆਂ ਦਾ ਪਿੰਡ ਆ ਗਿਆ'। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਗੁਰਨਾਮ ਭੁੱਲਰ ਨੇ ਕੈਪਸ਼ਨ ਵਿੱਚ ਲਿਖਿਆ, "8 july 😀😀SOHREYAN DA PIND AA GYA ❤️❤️❤️"
ਦੱਸ ਦਈਏ ਕਿ ਇਸ ਜੋੜੀ ਨੇ ਪਹਿਲੀ ਵਾਰ 'ਸੁਰਖੀ ਬਿੰਦੀ' ਵਿੱਚ ਸਕ੍ਰੀਨ ਸ਼ੇਅਰ ਕੀਤੀ ਸੀ ਅਤੇ ਉਨ੍ਹਾਂ ਦੀ ਕੈਮਿਸਟਰੀ ਨੂੰ ਹਰ ਕਿਸੇ ਨੇ ਪਸੰਦ ਕੀਤਾ ਗਿਆ ਸੀ। ਮੁੜ ਇੱਕ ਵਾਰ ਫੇਰ ਇਹ ਜੋੜੀ ਆਪਣੀ ਨਵੀਂ ਫਿਲਮ ਸਹੁਰਿਆਂ ਦਾ ਪਿੰਡ ਆ ਗਿਆ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
'ਸਹੁਰਿਆਂ ਦਾ ਪਿੰਡ ਆ ਗਿਆ' ਕਾਸਟ ਐਂਡ ਕਰੂ
ਇਸ ਮੋਸਟ ਅਵੇਟਿਡ ਫਿਲਮ ਨੇ ਪਹਿਲਾਂ ਹੀ ਆਪਣੇ ਵਿਲੱਖਣ ਥੀਮ ਨਾਲ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ ਹੈ। ਫਿਲਮ ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਇਸ ਨੂੰ ਅੰਬਰਦੀਪ ਸਿੰਘ ਨੇ ਲਿਖਿਆ ਹੈ। ਜਦੋਂ ਕਿ ਇਸ ਨੂੰ ਸ਼ਿਤਿਜ ਚੌਧਰੀ ਡਾਇਰੈਕਟ ਕਰ ਰਹੇ ਹਨ।

'ਸਹੁਰਿਆਂ ਦਾ ਪਿੰਡ ਆ ਗਿਆ' ਰਿਲੀਜ਼ ਡੇਟ
ਕੋਵਿਡ-19 ਮਹਾਂਮਾਰੀ ਦੇ ਕਾਰਨ ਕਈ ਦੇਰੀ ਦੇਖਣ ਤੋਂ ਬਾਅਦ; ਪੰਜਾਬੀ ਫਿਲਮ 'ਸੋਹਰੇਆਂ ਦਾ ਪਿੰਡ ਆ ਗਿਆ' ਦੇ ਨਿਰਮਾਤਾ 8 ਜੁਲਾਈ, 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਵੇਖਣ ਲਈ ਦਰਸ਼ਕ ਬੇਹੱਦ ਉਤਸ਼ਾਹਿਤ ਹਨ।
View this post on Instagram