ਗੁਰਨਾਮ ਭੁੱਲਰ ਦਾ ਨਵਾਂ ਰੋਮਾਂਟਿਕ ਗੀਤ ‘Pent Straight’ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

written by Lajwinder kaur | April 07, 2022

ਗੁਰਨਾਮ ਭੁੱਲਰ ਏਨੀਂ ਦਿਨੀਂ ਆਪਣੀ ਫ਼ਿਲਮ ਲੇਖ਼ ਕਰਕੇ ਖੂਬ ਵਾਹ ਵਾਹੀ ਖੱਟ ਰਹੇ ਨੇ। ਇਸ ਦੌਰਾਨ ਗੁਰਨਾਮ ਭੁੱਲਰ ਨੇ ਆਪਣਾ ਨਵਾਂ ਸਿੰਗਲ ਟਰੈਕ ਵੀ ਦਰਸ਼ਕਾਂ ਦੇ ਨਜ਼ਰ ਕਰ ਦਿੱਤਾ ਹੈ। ਜੀ ਹਾਂ ਇੱਕ ਵਾਰ ਫਿਰ ਤੋਂ ਰੋਮਾਂਟਿਕ ਗੀਤ ‘ਪੈਂਟ ਸਟ੍ਰੇਟ’ (Pent Straight) ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਇਸ ਗੀਤ 'ਚ ਬਾਣੀ ਸੰਧੂ ਨੇ ਫੀਚਰਿੰਗ ਕੀਤੀ ਹੈ। ਦੱਸ ਦਈਏ ਗੀਤ ਰਿਲੀਜ਼ ਤੋਂ ਬਾਅਦ ਟਰੈਂਡਿੰਗ 'ਚ ਛਾਇਆ ਹੋਇਆ ਹੈ।

ਹੋਰ ਪੜ੍ਹੋ : ਰਾਮ ਗੋਪਾਲ ਵਰਮਾ ਨੇ ਸਾਂਝਾ ਕੀਤਾ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਦਾ ਸਟੇਜ 'ਤੇ ਗੁਦਗਦੀ ਕਰਨ ਵਾਲਾ ਵੀਡੀਓ

gurnam bhullar new song pent straight

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਕਪਤਾਨ ਨੇ ਲਿਖੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। ਗਾਣੇ ਦੇ ਵੀਡੀਓ 'ਚ ਗੁਰਨਾਮ ਭੁੱਲਰ ਤੇ ਬਾਣੀ ਸੰਧੂ ਤੋਂ ਇਲਾਵਾ ਗੁਰਮਨ ਸੰਧੂ ਤੇ ਫੀਮੇਲ ਮਾਡਲ Akaisha ਨਜ਼ਰ ਆ ਰਹੇ ਹਨ। ਇਸ ਗੀਤ ਨੂੰ Desi Junction ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। Jassi Lohka Films ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

pent straight song

ਹੋਰ ਪੜ੍ਹੋ : ਗ੍ਰੈਮੀ 'ਚ ਰਿੱਕੀ ਕੇਜ ਨੇ ਛੂਹੇ ਗੁਰੂ ਦੇ ਪੈਰ, ਅਦਾਕਾਰਾ ਰਵੀਨਾ ਟੰਡਨ ਨੇ ਕਿਹਾ-ਅੰਤਰਰਾਸ਼ਟਰੀ ਮੰਚ 'ਤੇ ਸਾਡਾ ਸੱਭਿਆਚਾਰ

ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਹ ਕਈ ਹਿੱਟ ਗੀਤ ਜਿਵੇਂ ਡਾਇਮੰਡ, ਝਾਂਜਰ, ਰੱਖਲੀ ਪਿਆਰ ਨਾਲ, ਫੋਨ ਮਾਰਦੀ, ਰੁੱਤਾਂ, ਮਿੱਠੀ-ਮਿੱਠੀ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਐਕਟਿਵ ਨੇ। ਗੁਰਨਾਮ ਭੁੱਲਰ ਜਲਦ ਹੀ ਸੋਨਮ ਬਾਜਵਾ ਦੇ ਨਾਲ ਪੰਜਾਬੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ‘ਚ ਨਜ਼ਰ ਆਉਣਗੇ ।  ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਫ਼ਿਲਮਾਂ ਨੇ।

You may also like