
ਗੁਰਨਾਮ ਭੁੱਲਰ (Gurnam Bhullar) ਇੱਕ ਤੋਂ ਬਾਅਦ ਇੱਕ ਗੀਤ ਲੈ ਕੇ ਆ ਰਹੇ ਹਨ । ਉਨ੍ਹਾਂ ਦਾ ਨਵਾਂ ਗੀਤ ‘ਕਾਬਿਲ’ (Kabil) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰੌਨੀ ਅੰਜਲੀ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਚੇਤ ਸਿੰਘ ਨੇ । ਇਹ ਰੋਮਾਂਟਿਕ ਗੀਤ ਹੈ ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਗੀਤ ‘ਚ ਮਾਨਸਿਕ ਤੌਰ ‘ਤੇ ਬੀਮਾਰ ਇੱਕ ਕੁੜੀ ਨੂੰ ਵਿਖਾਇਆ ਗਿਆ ਹੈ ।

ਹੋਰ ਪੜ੍ਹੋ : ਫ਼ਿਲਮ ‘ਜਿੰਦ ਮਾਹੀ’ ਦਾ ਨਵਾਂ ਗੀਤ ‘ਰੱਬਾ ਮੈਨੂੰ’ ਗੁਰਨਾਮ ਭੁੱਲਰ ਦੀ ਆਵਾਜ਼ ‘ਚ ਰਿਲੀਜ਼
ਜਿਸ ਨੂੰ ਆਪਣੇ ਪਿਆਰ ਦੇ ਨਾਲ ਮੁੰਡਾ ਪੂਰੀ ਤਰ੍ਹਾਂ ਠੀਕ ਕਰ ਦਿੰਦਾ ਹੈ । ਇਸ ਗੀਤ ਦੇ ਜ਼ਰੀਏ ਬਹੁਤ ਹੀ ਖ਼ੂਬਸੂਰਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਪਿਆਰ ਹਰ ਤਰ੍ਹਾਂ ਦੇ ਦੁੱਖਾਂ ਦਾ ਦਾਰੂ ਹੈ ਜਿਸ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਵੀ ਦੂਰ ਕੀਤੀ ਜਾ ਸਕਦੀ ਹੈ ।

ਹੋਰ ਪੜ੍ਹੋ : ਗੁਰਨਾਮ ਭੁੱਲਰ, ਸਰਗੁਨ ਮਹਿਤਾ ਦੀ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਵੇਖੋ ਵੀਡੀਓ
ਗੁਰਨਾਮ ਭੁੱਲਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ‘ਸਹੁਰਿਆਂ ਦਾ ਪਿੰਡ ਆ ਗਿਆ’ ਉਨ੍ਹਾਂ ਦੀ ਹਾਲ ‘ਚ ਆਈ ਫ਼ਿਲਮ ਸੀ ।

ਜਿਸ ‘ਚ ਉਨ੍ਹਾਂ ਦੇ ਨਾਲ ਸਰਗੁਣ ਮਹਿਤਾ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਗੁਰਨਾਮ ਭੁੱਲਰ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗੁਰਨਾਮ ਭੁੱਲਰ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ ।