ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਸਿੰਘ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  February 08th 2021 02:14 PM  |  Updated: February 08th 2021 02:14 PM

ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਸਿੰਘ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਗੁਰਨਾਮ ਭੁੱਲਰ ਅਤੇ ਪ੍ਰੀਤ ਰੰਧਾਵਾ ਦਾ ਨਵਾਂ ਗੀਤ ‘ਸਿੰਘ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਮਾਟੀ ਚੀਮਾ ਨੇ ਲਿਖੇ ਨੇ ।ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦਾਊਦ ਨੇ । ਇਸ ਗੀਤ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਆਪਣੀਆਂ ਕਮੀਆਂ ਨੂੰ ਇਸ ਧਰਨੇ ‘ਚ ਦਰਸਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ ।

gurnam bhullar

ਕਿਉਂਕਿ ਇਹ ਕਮੀਆਂ ਹੀ ਸਾਡੇ ਇਸ ਧਰਨੇ ਪ੍ਰਦਰਸ਼ਨ ਦਾ ਰੁਖ ਮੋੜ ਸਕਦੀਆਂ ਹਨ ਅਤੇ ਇਸ ਨੂੰ ਹੋਰ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਗਾਇਕਾਂ ਵੱਲੋਂ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਸਮਰਪਿਤ ਗੀਤ ਕੱਢੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਆਸਕਰ ਅਵਾਰਡ ਜੇਤੂ ਅਦਾਕਾਰਾ ਸੁਜ਼ੈਨ ਸਰੈਂਡਨ ਨੇ ਕਿਸਾਨਾਂ ਦਾ ਕੀਤਾ ਸਮਰਥਨ, ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਲਿਆ ਲੰਮੇ ਹੱਥੀਂ

gurnam Bhullar and preet

ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਿਹਾ ਹੈ ।

gurnam

ਇਸ ਧਰਨੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਗਾਇਕ ਅਤੇ ਅਦਾਕਾਰ ਸ਼ਾਮਿਲ ਹਨ । ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network