ਗੁਰਪ੍ਰੀਤ ਘੁੱਗੀ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕਰ ਰਹੇ ਹਨ ਬੁਲੰਦ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

written by Rupinder Kaler | December 28, 2020

ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ਤੇ ਲਗਾਤਾਰ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੇ ਆ ਰਹੇ ਹਨ । ਉਹ ਹਰ ਦਿਨ ਕੋਈ ਨਾ ਕੋਈ ਵੀਡੀਓ ਸਾਂਝੀ ਕਰਕੇ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਤੇ ਉਤਸ਼ਾਹਿਤ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ ਵਿੱਚ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ । ghuggi ਹੋਰ ਪੜ੍ਹੋ :

farmer ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ । farmer ਪਰ ਇਸ ਤੋਂ ਇਲਾਵਾ ਵੀ ਗੁਰਪ੍ਰੀਤ ਘੁੱਗੀ ਤੇ ਹੋਰ ਬਾਕੀ ਕਲਾਕਾਰ ਸੋਸ਼ਲ ਮੀਡੀਆ ਤੇ ਮੂਵਮੈਂਟ ਨੂੰ ਸਾਂਝਾ ਕਰ ਰਹੇ ਹਨ। ਦੱਸ ਦੇਈਏ ਕਿ ਕਿਸਾਨ ਇੱਕ ਮਹੀਨੇ ਤੋਂ ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ।

0 Comments
0

You may also like