ਗੁਰਪ੍ਰੀਤ ਘੁੱਗੀ ਨੇ ਸ਼ੇਅਰ ਕੀਤੀ ਪੁਰਾਣੇ ਦਿਨਾਂ ਦੀ ਵੀਡੀਓ, ਕਿਹਾ- ਇੱਥੋਂ ਸਫਰ ਦੀ ਕੀਤੀ ਸੀ ਸ਼ੁਰੂਆਤ

written by Pushp Raj | December 17, 2022 02:41pm

Gurpreet Ghuggi Shared Old Video: ਪੰਜਾਬ ਦੇ ਮਸ਼ਹੂਰ ਕਾਮੇਡੀ ਸਟਾਰ ਗੁਰਪ੍ਰੀਤ ਘੁੱਗੀ ਦਾ ਨਾਮ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਨੇ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਫਿਲਮਾਂ ਵਿੱਚ ਵੀ ਖੂਬ ਨਾਮ ਕਮਾਇਆ ਹੈ। ਹਾਲ ਹੀ ਵਿੱਚ ਗੁਰਪ੍ਰੀਤ ਘੁੱਗੀ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਨਜ਼ਰ ਆਏ।

image Source : Instagram

ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਿਚਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਪੁਰਾਣੇ ਦਿਨ ਯਾਦ ਕੀਤੇ ਹਨ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਵਾਲੇ ਦਿਨ ਪਲਾਂ ਨੂੰ ਸ਼ੇਅਰ ਕੀਤਾ ਗਿਆ ਹੈ।

ਇਹ ਵੀਡੀਓ ਗੁਰਪ੍ਰੀਤ ਦੇ ਸੰਘਰਸ਼ ਦੇ ਦਿਨਾਂ ਦੀ ਹੈ। ਗੁਰਪ੍ਰੀਤ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਇਥੋਂ ਸ਼ੁਰੁਆਤ ਕੀਤੀ ਸੀ ਸਫਰ ਦੀ...ਇਹ ਉਹ ਥਾਂ ਹੈ ਜਿੱਥੇ ਮੈਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ 😊... ।"

image Source : Instagram

ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਸ ਵੀਡੀਓ ਉੱਤੇ ਕਮੈਂਟ ਕਰਕੇ ਗੁਰਪ੍ਰੀਤ ਦੀ ਤਾਰੀਫ ਕਰ ਰਹੇ ਹਨ। ਇੱਕ ਨੇ ਕਿਹਾ ਕਿ ਇਹ ਮੇਰਾ ਪਸੰਦੀਦਾ ਸ਼ੋਅ ਹੈ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਵਿੱਚ ਲਿਖਿਆ, ਇਹ ਸ਼ੋਅ ਡੀਡੀ ਪੰਜਾਬੀ ਤੇ ਦੇਖਿਆ ਸੀ.... ਜਦੋਂ ਸਾਰਾ ਪਰਿਵਾਰ ਇਕੱਠੇ ਹੁੰਦਾ ਸੀ... ਲਾਈਫ ਵਿੱਚ ਸਭ ਸਹੀ ਸੀ...।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ‘ਚ ਗੁਰਪ੍ਰੀਤ ਘੁੱਗੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਲਈ ਇੰਗਲੈਂਡ ‘ਚ ਸਨ। ਇਸ ਫ਼ਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਹ ਫ਼ਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ।

image Source : Instagram

ਹੋਰ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਪਤੀ ਤੇ ਧੀ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਧੀ ਨੂੰ ਐਕੁਏਰੀਅਮ ਦੀ ਸੈਰ ਕਰਵਾਉਂਦੀ ਆਈ ਨਜ਼ਰ

ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ‘ਬਿਨਾਂ ਬੈਂਡ ਚੱਲ ਇੰਗਲੈਂਡ’ ਲਈ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਹ ਫ਼ਿਲਮ ਅਗਲੇ ਸਾਲ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਹਾਲ ਕਲਾਕਾਰ ਆਪਣੀ ਮਸਤੀ ਭਰੀਆਂ ਵੀਡੀਓਜ਼ ਨਾਲ ਫੈਨਜ਼ ਦਾ ਦਿਲ ਜਿੱਤ ਰਹੇ ਹਨ।

 

View this post on Instagram

 

A post shared by Gurpreet Ghuggi (@ghuggigurpreet)

You may also like