
Gurpreet Ghuggi news: ਪੰਜਾਬ ਦੇ ਮਸ਼ਹੂਰ ਕਾਮੇਡੀ ਸਟਾਰ ਗੁਰਪ੍ਰੀਤ ਘੁੱਗੀ ਦਾ ਨਾਮ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਨੇ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਫਿਲਮਾਂ ਵਿੱਚ ਵੀ ਖੂਬ ਨਾਮ ਕਮਾਇਆ ਹੈ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਖ਼ਾਸ ਸ਼ੇਅਰ ਕਰਦੇ ਰਹਿੰਦੇ ਹਨ।

ਹੋਰ ਪੜ੍ਹੋ : ਹਰਭਜਨ ਮਾਨ ਦੀ ਧੀ ਨੇ ਹਾਸਿਲ ਕੀਤੀ ਇਹ ਉਪਲਬਧੀ, ਮਾਂ ਹਰਮਨ ਮਾਨ ਨੇ ਬੇਟੀ ਨੂੰ ਦਿੱਤੀ ਵਧਾਈ
ਹਾਲ ਹੀ ‘ਚ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਦੇਖ ਸਕਦੇ ਹੋ ਉਹ ਇੱਕ ਛੋਟੇ ਜਿਹੇ ਕਤੂਰੇ ਨੂੰ ਪਿਆਰ ਦੇ ਨਾਲ ਬਿਸਕੁਟ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਖੂਬ ਦਿਲ ਜਿੱਤ ਰਿਹਾ ਹੈ। ਵੀਡੀਓ ਸ਼ੇਅਰ ਕਰਦਿਆਂ ਘੁੱਗੀ ਨੇ ਕੈਪਸ਼ਨ ‘ਚ ਲਿਖਿਆ, ‘ਕਿਸੇ ਲਈ ਸਭ ਕੁੱਝ ਕਰੋ, ਪਰ ਫਿਰ ਵੀ ਉਹ ਖੁਸ਼ ਨਹੀਂ, ਪਰ ਕੋਈ 4 ਬਿਸਕੁਟ ਲੈਕੇ ਵੀ ਬਲਹਾਰੇ ਜਾ ਰਿਹਾ ਹੈ’।

ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਬਿਨਾਂ ਬੈਂਡ ਚੱਲ ਇੰਗਲੈਂਡ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਇਸ ਤੋਂ ਪਹਿਲਾਂ ਉਹ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਪੂਰੀ ਕਰ ਚੁੱਕੇ ਹਨ। ਇਹ ਦੋਵੇਂ ਹੀ ਫਿਲਮਾਂ 2023 ‘ਚ ਰਿਲੀਜ਼ ਹੋਣ ਜਾ ਰਹੀਆਂ ਹਨ। ਦੱਸ ਦਈਏ ਉਹ ਲੰਬੇ ਸਮੇਂ ਤੋਂ ਪੰਜਾਬੀ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਹਰ ਕਿਰਦਾਰ ਨੂੰ ਬਾਖੂਬੀ ਨਿਭਾਏ ਹੈ ਭਾਵੇਂ ਉਹ ਕਾਮੇਡੀ ਹੋਵੇ ਜਾਂ ਫਿਰ ਸੰਜੀਦਾ ਹੋਵੇ।

View this post on Instagram