
Carry on Jatta 3 news: ਸਾਲ 2012 ਦੀ ਸੁਪਰ ਹਿੱਟ ਫ਼ਿਲਮ ਕੈਰੀ ਆਨ ਜੱਟਾ ਜਿਸ ਨੇ ਦਰਸ਼ਕਾਂ ਖੂਬ ਮਨੋਰੰਜਨ ਕੀਤਾ ਸੀ। ਜਿਸ ਤੋਂ ਬਾਅਦ ਸਾਲ 2018 ਵਿੱਚ ਇਸ ਫ਼ਿਲਮ ਦਾ ਦੂਜਾ ਭਾਗ ਆਇਆ ਸੀ, ਜਿਸ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਸੀ। ਜਿਸ ਕਰਕੇ ਦਰਸ਼ਕ ਇਸ ਦੇ ਤੀਜੇ ਭਾਗ ਦੀ ਉਡੀਕ ਕਰ ਰਹੇ ਸਨ। ਪਿਛਲੇ ਸਾਲ ਹੀ ਗਿੱਪੀ ਗਰੇਵਾਲ ਨੇ ਕੈਰੀ ਆਨ ਜੱਟਾ-3 ਦੀ ਸ਼ੂਟਿੰਗ ਸ਼ੁਰੂ ਕੀਤੀ ਸੀ ਤੇ ਇਸ ਸਾਲ ਦੇ ਸ਼ੁਰੂਆਤ ਵਿੱਚ ਹੀ ਫ਼ਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਸੀ ਤੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਸੀ।
ਹੋਰ ਪੜ੍ਹੋ : ਸੂਰਮਾ-2’: ਜੈਜ਼ੀ ਬੀ ਤੇ ਤਰਸੇਮ ਜੱਸੜ ਦੀ ਜੋੜੀ ਪਾ ਰਹੀ ਹੈ ਧੱਕ, ਪ੍ਰਸ਼ੰਸਕ ਕਮੈਂਟ ਕਰਕੇ ਕਹਿ ਰਹੇ ਨੇ ‘ਪੁਰਾਣਾ ਜੈਜ਼ੀ BACK’

'ਕੈਰੀ ਆਨ ਜੱਟਾ-3' ਤੋਂ ਹੁਣ ਗੁਰਪ੍ਰੀਤ ਘੁੱਗੀ ਦਾ ਲੁੱਕ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਰਵਾਇਤੀ ਪਹਿਰਾਵਾ ਪਹਿਨੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਉਨ੍ਹਾਂ ਨੇ ਆਪਣੇ ਪੰਜਾਬੀ ਗੱਭੂਰ ਦਾ ਗਹਿਣਾ ਕੈਂਠਾ ਵੀ ਪਾਇਆ ਹੈ। ਇਸ ਤਸਵੀਰ ਨੂੰ ਖੁਦ ਗੁਰਪ੍ਰੀਤ ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਕੈਂਠੇ ਵਾਲਾ ਪੁੱਛੇ ਤੇਰਾ ਨਾਂਅ ! ਕੈਰੀ ਆਨ ਜੱਟਾ-3 ‘ਚ ਇੱਕ ਲੁੱਕ ਇਹ ਵੀ ਹੈ’। ਇਸ ਪੋਸਟ ਉੱਤੇ ਫੈਨਜ਼ ਵੀ ਕਮੈਂਟ ਕਰਕੇ ਖੂਬ ਤਾਰੀਫ ਕਰ ਰਹੇ ਹਨ। ਰਘਵੀਰ ਬੋਲੀ, ਇਫ਼ਤਿਖ਼ਾਰ ਠਾਕੁਰ ਨੇ ਕਮੈਂਟ ਕਰਕੇ ਗੁਰਪ੍ਰੀਤ ਘੁੱਗੀ ਦੀ ਤਾਰੀਫ ਕੀਤੀ ਹੈ।

ਜੇ ਗੱਲ ਕਰੀਏ ਫ਼ਿਲਮ ਦੀ ਸਟਾਰ ਕਾਸਟ ਦੀ ਤਾਂ ਇਸ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਕਾਮੇਡੀ ਫ਼ਿਲਮਾਂ ਦੇ ਬਾਦਸ਼ਾਹ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। 'ਕੈਰੀ ਆਨ ਜੱਟਾ 3' 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਨੂੰ ਹਿੰਦੀ, ਤਾਮਿਲ ਤੇ ਤੇਲਗੂ ਭਾਸ਼ਾਵਾਂ ਦੇ ਵਿੱਚ ਡੱਬ ਕੀਤਾ ਜਾਵੇਗਾ।
View this post on Instagram