ਗੁਰੂ ਅੰਗਦ ਦੇਵ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਕਲਾਕਾਰਾਂ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

Written by  Shaminder   |  May 02nd 2022 11:49 AM  |  Updated: May 02nd 2022 12:00 PM

ਗੁਰੂ ਅੰਗਦ ਦੇਵ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਕਲਾਕਾਰਾਂ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

ਗੁਰੂ ਅੰਗਦ ਦੇਵ ਜੀ (Guru Angad Dev ji ) ਦਾ ਅੱਜ ਪ੍ਰਕਾਸ਼ ਦਿਹਾੜਾ (Parkash Purb) ਹੈ । ਇਸ ਮੌਕੇ ਦੇਸ਼ ਭਰ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸ਼ਰਧਾਲੂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੇ ਹਨ ।ਸਵੇਰ ਤੋਂ ਹੀ ਸੰਗਤਾਂ ਗੁਰੂ ਘਰ ‘ਚ ਹਾਜ਼ਰੀ ਲਗਵਾ ਰਹੀਆਂ ਹਨ । ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਵਧਾਈ ਦੇ ਰਹੇ ਹਨ ।

Guru Angad dev ji image From instagram

ਅਦਾਕਾਰ ਦਰਸ਼ਨ ਔਲਖ ਨੇ ਵੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ਹੈ ਅਤੇ ਸਮੂਹ ਸੰਗਤਾਂ ਨੂੰ ਇਸ ਦਿਨ ਦੀ ਮੁਬਾਰਕ ਦਿੱਤੀ ਹੈ । ਇਸ ਤੋਂ ਇਲਾਵਾ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ । ਗੁਰੂ ਅੰਗਦ ਦੇਵ ਜੀ ਦੂਜੇ ਗੁਰੂ ਸਨ ।

Guru Angad dev ji image From instagram

ਉਨ੍ਹਾਂ ਦਾ ਪਹਿਲਾ ਨਾਮ ਭਾਈ ਲਹਿਣਾ ਜੀ ਸੀ ।ਜਿਸ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦੇ ਸੇਵਾ ਭਾਵ ਅਤੇ ਪਿਆਰ ਨੂੰ ਵੇਖਦੇ ਹੋਏ ਅੰਗਦ ਨਾਮ ਦਿੱਤਾ ਸੀ । ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੰਗਤਾਂ ਹੁੰਮ ਹੁੰਮਾ ਕੇ ਗੁਰੂ ਘਰਾਂ ‘ਚ ਹਾਜ਼ਰੀ ਲਵਾ ਰਹੀਆਂ ਹਨ ।

Darshan Aulakh image From instagram

ਦਰਸ਼ਨ ਔਲਖ ਅਕਸਰ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੋਸਟ ਸਾਂਝੀ ਕਰਕੇ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹਨ । ਬੀਤੇ ਦਿਨੀਂ ਉਹ ਇਮਤਿਆਜ਼ ਅਲੀ ਦੇ ਨਾਲ ਵੀ ਨਜ਼ਰ ਆਏ ਸਨ । ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network