ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

written by Shaminder | June 02, 2021

ਅੱਜ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਹੀ ਸ਼ਰਧਾ ਅਤੇ ਉੇਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਗਾਇਕ ਸਤਵਿੰਦਰ ਬੁੱਗਾ ਨੇ ਵੀ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਵਧਾਈ ਦਿੱਤੀ ਹੈ । ਉਨ੍ਹਾਂ ਨੇ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਜੀ’।Satwinder bugga ਹੋਰ ਪੜ੍ਹੋ : ਕਮਾਲ ਆਰ ਖ਼ਾਨ ਨੇ ਇੱਕ ਵਾਰ ਫਿਰ ਲਿਆ ਮੀਕਾ ਸਿੰਘ ਨਾਲ ਪੰਗਾ 
satwinder bugga ਇਸ ਤੋਂ ਇਲਾਵਾ ਅਦਾਕਾਰ ਦਰਸ਼ਨ ਔਲਖ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਇਸ ਮੌਕੇ ‘ਤੇ ਵਧਾਈਆਂ ਦਿੱਤੀਆਂ ਹਨ । ਗੁਰੂ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । Darshan-Aulakh ਸੰਗਤਾਂ ਹੁੰਮ ਹੁੰਮਾ ਕੇ ਗੁਰੂ ਘਰ ‘ਚ ਪਹੁੰਚ ਕੇ ਹਾਜ਼ਰੀ ਲਗਵਾ ਰਹੀਆਂ ਹਨ । ਗਾਇਕ ਸਤਵਿੰਦਰ ਬੁੱਗਾ ਅਕਸਰ ਗੁਰੂ ਘਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

 
View this post on Instagram
 

A post shared by SATWINDER BUGGA (@satwinderbugga)

ਇਸ ਦੇ ਨਾਲ ਹੀ ਅਦਾਕਾਰ ਦਰਸ਼ਨ ਔਲਖ ਵੀ ਗੁਰੂ ਘਰ ਦੇ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਹੀ ਉਹ ਗੁਰੂ ਧਾਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

0 Comments
0

You may also like