ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

Written by  Shaminder   |  June 02nd 2021 11:32 AM  |  Updated: June 02nd 2021 11:32 AM

ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

ਅੱਜ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਹੀ ਸ਼ਰਧਾ ਅਤੇ ਉੇਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਗਾਇਕ ਸਤਵਿੰਦਰ ਬੁੱਗਾ ਨੇ ਵੀ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਵਧਾਈ ਦਿੱਤੀ ਹੈ । ਉਨ੍ਹਾਂ ਨੇ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਜੀ’।Satwinder bugga

ਹੋਰ ਪੜ੍ਹੋ : ਕਮਾਲ ਆਰ ਖ਼ਾਨ ਨੇ ਇੱਕ ਵਾਰ ਫਿਰ ਲਿਆ ਮੀਕਾ ਸਿੰਘ ਨਾਲ ਪੰਗਾ 

satwinder bugga

ਇਸ ਤੋਂ ਇਲਾਵਾ ਅਦਾਕਾਰ ਦਰਸ਼ਨ ਔਲਖ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਇਸ ਮੌਕੇ ‘ਤੇ ਵਧਾਈਆਂ ਦਿੱਤੀਆਂ ਹਨ । ਗੁਰੂ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।

Darshan-Aulakh

ਸੰਗਤਾਂ ਹੁੰਮ ਹੁੰਮਾ ਕੇ ਗੁਰੂ ਘਰ ‘ਚ ਪਹੁੰਚ ਕੇ ਹਾਜ਼ਰੀ ਲਗਵਾ ਰਹੀਆਂ ਹਨ । ਗਾਇਕ ਸਤਵਿੰਦਰ ਬੁੱਗਾ ਅਕਸਰ ਗੁਰੂ ਘਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

ਇਸ ਦੇ ਨਾਲ ਹੀ ਅਦਾਕਾਰ ਦਰਸ਼ਨ ਔਲਖ ਵੀ ਗੁਰੂ ਘਰ ਦੇ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਹੀ ਉਹ ਗੁਰੂ ਧਾਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network