ਗੁਰੂ ਰੰਧਾਵਾ ਤੇ ਵਿਰਾਟ ਕੋਹਲੀ ਦੀ ਇਹ ਤਸਵੀਰ ਹੋ ਰਹੀ ਹੈ ਸ਼ੋਸ਼ਲ ਮੀਡੀਆ 'ਤੇ ਵਾਇਰਲ, ਗੁਰੂ ਰੰਧਾਵਾ ਨੇ ਸਾਂਝੀ ਕੀਤੀ ਹੈ ਤਸਵੀਰ

Written by  Aaseen Khan   |  June 18th 2019 12:08 PM  |  Updated: June 18th 2019 12:08 PM

ਗੁਰੂ ਰੰਧਾਵਾ ਤੇ ਵਿਰਾਟ ਕੋਹਲੀ ਦੀ ਇਹ ਤਸਵੀਰ ਹੋ ਰਹੀ ਹੈ ਸ਼ੋਸ਼ਲ ਮੀਡੀਆ 'ਤੇ ਵਾਇਰਲ, ਗੁਰੂ ਰੰਧਾਵਾ ਨੇ ਸਾਂਝੀ ਕੀਤੀ ਹੈ ਤਸਵੀਰ

ਇੰਟਰਨੈਸ਼ਨਲ ਸਟਾਰ ਗੁਰੂ ਰੰਧਾਵਾ ਜਿੰਨ੍ਹਾਂ ਨੇ ਪੰਜਾਬੀ ਮਿਊਜ਼ਿਕ ਤੇ ਪੰਜਾਬੀ ਗਾਣਿਆਂ ਨੂੰ ਵਿਸ਼ਵ ਪੱਧਰ 'ਤੇ ਵੱਖਰੀ ਪਹਿਚਾਣ ਦਿਵਾਈ ਹੈ। ਗੁਰੂ ਰੰਧਾਵਾ 16 ਜੂਨ ਨੂੰ ਹੋਏ ਭਾਰਤ-ਪਾਕਿਸਤਾਨ ਵਿਚਕਾਰ ਮੈਚ 'ਚ ਭਾਰਤ ਨੂੰ ਸਪੋਰਟ ਕਰਨ ਲਈ ਇੰਗਲੈਂਡ ਪੁੱਜੇ ਹੋਏ ਸਨ, ਜਿੱਥੋਂ ਉਹਨਾਂ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ। ਹੁਣ ਇੱਕ ਹੋਰ ਤਸਵੀਰ ਸ਼ੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ। ਭਾਰਤੀ ਟੀਮ ਦੇ ਕੈਪਟਨ ਵਿਰਾਟ ਕੋਹਲੀ ਅਤੇ ਗੁਰੂ ਰੰਧਾਵਾ ਦੀ ਇਹ ਤਸਵੀਰ ਬਹੁਤ ਪਸੰਦ ਕੀਤੀ ਜਾ ਰਹੀ ਹੈ।

ਹੋਰ ਵੇਖੋ : ਨਹੀਂ ਦੇਖੀਆਂ ਹੋਣਗੀਆਂ ਪੰਜਾਬੀ ਸਿਤਾਰਿਆਂ ਦੀਆਂ ਅਜਿਹੀਆਂ ਤਸਵੀਰਾਂ

ਗੁਰੂ ਰੰਧਾਵਾ ਨੇ ਇਹ ਤਸਵੀਰ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕਰਦੇ ਹੋਏ ਭਾਰਤੀ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਆਪਣੇ ਦੇਸ਼ ਨੂੰ ਸਪੋਰਟ ਕਰਨ ਤੋਂ ਬਾਅਦ ਵਤਨ ਵਾਪਿਸ ਜਾ ਰਿਹਾ ਹਾਂ। ਉਹਨਾਂ ਕੋਹਲੀ ਨਾਲ ਮੁਲਾਕਾਤ 'ਤੇ ਖੁਸ਼ੀ ਵੀ ਜ਼ਾਹਿਰ ਕੀਤੀ ਹੈ। ਦੱਸ ਦਈਏ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਕ੍ਰਿਕੇਟ ਵਰਲਡ ਕੱਪ ਦੇ ਮੁਕਾਬਲੇ 'ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ 'ਤੇ ਟਿੱਕੀਆਂ ਸਨ। ਭਾਰਤ ਦੀ ਜਿੱਤ ਤੋਂ ਬਾਅਦ ਪੂਰੇ ਦੇਸ਼ 'ਚ ਇਸ ਦਾ ਜਸ਼ਨ ਮਨਾਇਆ ਗਿਆ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network