ਗੁਰੂ ਰੰਧਾਵਾ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

written by Shaminder | May 15, 2021

ਕੋੋੋਰੋਨਾ ਦਾ ਕਹਿਰ ਦੇਸ਼ ਭਰ ‘ਚ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਨਾਲ ਹੁਣ ਤੱਕ ਹਜ਼ਾਰਾਂ ਦੀ ਗਿਣਤੀ ‘ਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਜਦੋਂਕਿ ਲੱਖਾਂ ਦੀ ਗਿਣਤੀ ‘ਚ ਲੋਕ ਇਸ ਵਾਇਰਸ ਦੇ ਨਾਲ ਪੀੜਤ ਹਨ । ਇਸ ਵਾਇਰਸ ਤੋਂ ਬਚਣ ਲਈ ਲੋਕ ਘਰੇਲੂ ਉਪਾਅ ਵੀ ਅਪਣਾ ਰਹੇ ਹਨ । ਇਸ ਦੇ ਨਾਲ ਹੀ ਗੁਰੂ ਸਾਹਿਬ ਅੱਗੇ ਇਸ ਮਹਾਮਾਰੀ ਨੂੰ ਖਤਮ ਕਰਨ ਦੇ ਲਈ ਅਰਜੋਈਆਂ ਵੀ ਕਰ ਰਹੇ ਹਨ ।ਗਾਇਕ ਗੁਰੂ ਰੰਧਾਵਾ ਵੀ ਗੁਰਦੁਆਰਾ ਸਾਹਿਬ ਪਹੁੰਚੇ ।

Guru Randhawa Image From Guru Randhawa's Instagram

ਹੋਰ ਪੜ੍ਹੋ : ਆਸਿਮ ਰਿਆਜ਼ ਨੇ ਈਦ ਦੇ ਮੌਕੇ ’ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫਾ 

guru Image From Guru Randhawa's Instagram

ਗੁਰਦੁਰਆਰਾ ਸਾਹਿਬ ‘ਚ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ । ਇਸ ਦੀ ਇੱਕ ਤਸਵੀਰ ਵੀ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਵਾਹਿਗੁਰੂ ਜੀ ਮਿਹਰ ਕਰੋ ।

guru Image From Guru Randhawa's Instagram

ਇਸ ਤਸਵੀਰ ‘ਤੇ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕਰ ਰਹੇ ਹਨ । ਗੁਰੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ਆਇਆ ਸੀ । ਜਿਸ ਦੀ ਫੀਚਰਿੰਗ ‘ਚ ਉਨ੍ਹਾਂ ਦੇ ਨਾਲ ਊਰਵਸ਼ੀ ਰੌਤੇਲਾ ਦਿਖਾਈ ਦਿੱਤੇ ਸਨ ।

 

View this post on Instagram

 

A post shared by Guru Randhawa (@gururandhawa)

You may also like