
Guru Randhawa news: ਪੰਜਾਬੀ ਗਾਇਕ ਗੁਰੂ ਰੰਧਾਵਾ ਜੋ ਕਿ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਹਾਲ ਵਿੱਚ ਉਨ੍ਹਾਂ ਦੇ ਗੀਤ ਮੂਨ ਰਾਈਜ਼ ਦਾ ਵੀਡੀਓ ਰਿਲੀਜ਼ ਹੋਇਆ ਹੈ, ਜਿਸ ਵਿੱਚ ਉਹ ਸ਼ਹਿਨਾਜ਼ ਗਿੱਲ ਦੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਆਪਣੇ ਬਿਜ਼ੀ ਸ਼ੈਡਿਊਲ ਵਿੱਚੋਂ ਸਮਾਂ ਕੱਢ ਕੇ ਉਹ ਹੁਣ ਮਨਾਲੀ ਘੁੰਮਣ ਪਹੁੰਚੇ ਹਨ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਖ਼ੂਬਸੂਰਤ ਵਾਦੀਆਂ ਨੂੰ ਦਿਖਾ ਰਹੇ ਹਨ।

ਹੋਰ ਪੜ੍ਹੋ : ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੀ ਹੋਈ ਮੰਗਣੀ; ਸਚਿਨ ਤੇਂਦੁਲਕਰ ਤੋਂ ਲੈ ਕੇ ਐਸ਼ਵਰਿਆ ਰਾਏ ਤੱਕ ਕਈ ਨਾਮੀ ਹਸਤੀਆਂ ਨੇ ਕੀਤੀ ਸ਼ਿਰਕਤ

ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਬਰਫ ਦੇ ਨਾਲ ਢੱਕੀਆਂ ਪਹਾੜੀਆਂ ਦੀ ਚੋਟੀਆਂ ਨੂੰ ਆਪਣੇ ਕੈਮਰੇ ਵਿੱਚ ਕੈਦ ਕੀਤਾ ਹੈ, ਇਸ ਤੋਂ ਇਲਾਵਾ ਝਰਨੇ, ਵੱਡੇ-ਵੱਡੇ ਦਰਖ਼ਤ, ਪੁਲ ਤੇ ਸੜਕ ਉੱਤੇ ਜੰਮੀ ਹੋਈ ਬਰਫ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਗੁਰੂ ਰੰਧਾਵਾ ਬਲੈਕ ਰੰਗ ਦੇ ਆਉਟਫਿੱਟ ਵਿੱਚ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਮੇਰਾ ਬਿਊਟੀਫੁੱਲ ਇੰਡੀਆ ❤️❤️❤️...Manali is just wow’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣਾ ਪਿਆਰ ਜਤਾ ਰਹੇ ਹਨ।

ਜੇ ਗੱਲ ਕਰੀਏ ਗੁਰੂ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਬਾਲੀਵੁੱਡ ਵਿੱਚ ਡੈਬਿਊ ਕਰਨ ਜਾ ਰਹੇ ਹਨ। ਇਸ ਫ਼ਿਲਮ ਵਿੱਚ ਉਹ ਅਨੁਪਮ ਖੇਰ ਦੇ ਨਾਲ ਸਿਲਵਰ ਸਕਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਗੁਰੂ ਰੰਧਾਵਾ ‘ਹਾਈ ਰੇਟਡ ਗੱਭਰੂ’, ‘ਸੂਟ’, ‘ਯਾਰ ਮੋੜ ਦੋ’, ‘ਪਟੋਲਾ’, ‘ਫੈਸ਼ਨ’, ‘ਲਾਹੌਰ’ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਅਜਿਹੇ ਗਾਇਕ ਨੇ ਜਿਨ੍ਹਾਂ ਨੇ ਕਈ ਇੰਟਰਨੈਸ਼ਨਲ ਸਿੰਗਰਾਂ ਦੇ ਨਾਲ ਕੰਮ ਕੀਤਾ ਹੈ।
View this post on Instagram