Advertisment

ਗੁਰੂ ਰੰਧਾਵਾ ਸ਼ਹੀਦ ਹੋਏ ਪੰਜਾਬੀ ਜਵਾਨਾਂ ਦੇ ਪਰਿਵਾਰ ਵਾਲਿਆਂ ਦੀ ਇਸ ਤਰ੍ਹਾਂ ਕਰਨਗੇ ਸਹਾਇਤਾ

author-image
By Lajwinder kaur
New Update
ਗੁਰੂ ਰੰਧਾਵਾ ਸ਼ਹੀਦ ਹੋਏ ਪੰਜਾਬੀ ਜਵਾਨਾਂ ਦੇ ਪਰਿਵਾਰ ਵਾਲਿਆਂ ਦੀ ਇਸ ਤਰ੍ਹਾਂ ਕਰਨਗੇ ਸਹਾਇਤਾ
Advertisment
ਭਾਰਤ ਅਤੇ ਚੀਨ ਵਿਚਾਲੇ ਗਲਵਾਨ ਘਾਟੀ ਵਿੱਚ ਚੀਨੀ ਫੌਜੀਆਂ ਨਾਲ ਹੋਈ ਝੜਪ ਵਿੱਚ ਭਾਰਤ ਦੇ ਕਈ ਜਵਾਨ ਸ਼ਹੀਦ ਹੋ ਗਏ ਨੇ । ਜਿਸ ‘ਚ ਚਾਰ ਫੌਜੀ ਜਵਾਨ ਪੰਜਾਬ ਤੋਂ ਸਨ । ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਾਹਦਾਤ ਪ੍ਰਾਪਤ ਕੀਤੀ ਹੈ । ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਵੀ ਦੇਸ਼ ਦੀ ਲਈ ਜਾਨ ਦੇਣ ਵਾਲੇ ਜਵਾਨ ਲਈ ਸ਼ਰਧਾਂਜਲੀ ਦਿੰਦੇ ਹੋਏ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪ੍ਰਣਾਮ ਕੀਤਾ ਹੈ ।
Advertisment
Vote for your favourite : https://wp.ptcpunjabi.co.in/voting/ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਨੂੰ ਇੱਕ ਇੱਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ । ਉਨ੍ਹਾਂ ਨੇ ਲੋਕਾਂ ਨੂੰ ਵੀ ਏਹੀ ਅਪੀਲ ਕੀਤੀ ਹੈ ਕਿ ਦੇਸ਼ ਲਈ ਸ਼ਹੀਦ ਹੋਏ ਫੌਜੀ ਵੀਰਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ । ਫੈਨਜ਼ ਗੁਰੂ ਰੰਧਾਵਾ ਵੱਲੋਂ ਕੀਤੇ ਗਏ ਇਸ ਐਲਾਨ ਦੀ ਸ਼ਲਾਘਾ ਕਰ ਰਹੇ ਨੇ ।guru randhawa help ਜੇ ਗੱਲ ਕਰੀਏ ਗੁਰੂ ਰੰਧਾਵਾ ਦੀ ਤਾਂ ਉਹ ਹਮੇਸ਼ਾ ਪੰਜਾਬ ਦੀ ਸਹਾਇਤਾ ਲਈ ਅੱਗੇ ਆਉਂਦੇ ਨੇ । ਉਹ ਇਸ ਤੋਂ ਪਹਿਲਾਂ ਕੋਰੋਨਾ ਨਾਲ ਜੰਗ ਲੜਣ ਲਈ ਪ੍ਰਧਾਨ ਮੰਤਰੀ ਰਾਹਤ ਕੋਸ਼ ‘ਚ ਦਾਨ ਰਾਸ਼ੀ ਵੀ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾ ਕੇ ਮਦਦ ਕਰ ਚੁੱਕੇ ਨੇ । guru randhawa
Advertisment

Stay updated with the latest news headlines.

Follow us:
Advertisment
Advertisment
Latest Stories
Advertisment