
Shehnaaz Gill and Guru Randhawa: ਪੰਜਾਬੀ ਸੁਪਰਸਟਾਰ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਜੋ ਕਿ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਮਿਊਜ਼ਿਕ ਵੀਡੀਓ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਵਿੱਚ ਉਨ੍ਹਾਂ ਦਾ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਹਮਣੇ ਆਇਆ ਸੀ, ਜਿਸ ਨੂੰ ਫੈਨਜ਼ ਵੱਲੋਂ ਖੂਬ ਪਿਆਰ ਮਿਲਿਆ ਸੀ। ਹੁਣ ਦੋਵਾਂ ਕਲਾਕਾਰਾਂ ਨੇ ਆਪਣੇ ਆਉਣ ਵਾਲੇ ਗੀਤ 'Moon Rise' ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕਰ ਦਿੱਤਾ ਹੈ।
ਹੋਰ ਪੜ੍ਹੋ : ਸ਼ੈਰੀ ਮਾਨ ਨੇ ਆਪਣੀ ਲੇਡੀ ਲਵ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਫੈਨਜ਼ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

'Moon Rise' ਪੋਸਟਰ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਫੈਨਜ਼ ਵੀ ਖੂਬ ਪਿਆਰ ਲੁੱਟਾ ਰਹੇ ਹਨ। ਪੋਸਟਰ ਉੱਤੇ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। 'ਮੂਨ ਰਾਈਜ਼' ਟਾਈਟਲ ਹੇਠ ਇਹ ਗੀਤ 10 ਜਨਵਰੀ ਨੂੰ ਦਰਸ਼ਕਾਂ ਦੇ ਰੂਬਰੂ ਹੋ ਜਾਵੇਗਾ।

ਫੈਨਜ਼ ਨੂੰ ਇਸ ਮਿਊਜ਼ਿਕ ਵੀਡੀਓ ਵਿੱਚ ਦੋਵਾਂ ਕਲਾਕਾਰਾਂ ਦੀ ਰੋਮਾਂਟਿਕ ਅਤੇ ਕਿਊਟ ਜਿਹੀ ਕਮਿਸਟਰੀ ਦੇਖਣ ਨੂੰ ਮਿਲੇਗੀ। ਮੂਨ ਰਾਈਜ਼ ਗਿਫਟੀ ਦੁਆਰਾ ਨਿਰਦੇਸ਼ਤ ਹੈ ਅਤੇ ਇਹ ਯਕੀਨੀ ਤੌਰ 'ਤੇ ਗੁਰੂ ਅਤੇ ਸ਼ਹਿਨਾਜ਼ ਦੇ ਵਿਸ਼ਵ ਭਰ ਦੇ ਪ੍ਰਸ਼ੰਸਕਾਂ ਲਈ ਇੱਕ ਖ਼ਾਸ ਵੀਡੀਓ ਸਾਬਿਤ ਹੋਵੇਗਾ।
ਕੁਝ ਦਿਨ ਪਹਿਲਾਂ, ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਇਕ ਮਜ਼ਾਕੀਆ ਵੀਡੀਓ ਵੀ ਪੋਸਟ ਕੀਤਾ ਸੀ ਜਿਸ ਵਿਚ ਉਹ ਅਤੇ ਗੁਰੂ ਆਪਣੇ ਪ੍ਰੋਜੈਕਟ ਦੀ ਸ਼ੂਟਿੰਗ ਦੌਰਾਨ ਇਕੱਠੇ ਆਨੰਦ ਲੈਂਦੇ ਹੋਏ ਦਿਖਾਈ ਦਿੱਤੇ ਸਨ। ਸ਼ਹਿਨਾਜ਼ ਗਿੱਲ ਜੋ ਕਿ ਸਲਮਾਨ ਖ਼ਾਨ ਦੀ ਫ਼ਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਦੇ ਨਾਲ ਬਾਲੀਵੁੱਡ ਫ਼ਿਲਮ ਡੈਬਿਊ ਕਰਨ ਜਾ ਰਹੀ ਹੈ।

View this post on Instagram