ਗੁਰਵਿੰਦਰ ਬਰਾੜ ਨੇ ਆਪਣੇ ਜਨਮਦਿਨ ‘ਤੇ ਪਾਠ ਕਰਵਾ ਕੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ

written by Lajwinder kaur | February 09, 2021

ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਗੁਰਵਿੰਦਰ ਬਰਾੜ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਜਨਮਦਿਨ ਤੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸਿਰ ‘ਤੇ ਚੁੱਕ ਕੇ ਜਾਂਦੇ ਹੋਏ ਨਜ਼ਰ ਆ ਰਹੇ ਨੇ ।  inside image of guvinder brar happy birthday ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਮਨਾਇਆ ਬੀ ਪਰਾਕ ਦਾ ਬਰਥਡੇਅ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ
ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਅੱਜ ਜਨਮ ਦਿਨ ਗੁਰੂ ਮਹਾਰਾਜ ਦੇ ਓਟ ਆਸਰੇ ਨਾਲ?’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਨੂੰ ਬਰਥਡੇਅ ਵਿਸ਼ ਕਰ ਰਹੇ ਨੇ। gurvinder brar image at farmer protest ਗੁਰਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਦਿੱਤੇ ਹਨ । ਜਿੱਥੇ ਉਹ ਵਧੀਆ ਆਵਾਜ਼ ਦੇ ਮਾਲਕ ਹਨ, ਉੱਥੇ ਹੀ ਉਨ੍ਹਾਂ ਦੀ ਲੇਖਣੀ ਵੀ ਬਾਕਮਾਲ ਹੈ । ਏਨੀਂ ਦਿਨੀਂ ਉਹ ਕਿਸਾਨੀ ਅੰਦੋਲਨ ‘ਚ ਸ਼ਾਮਿਲ ਨੇ । ਉਹ ਦਿੱਲੀ ਕਿਸਾਨੀ ਮੋਰਚੇ ‘ਚ ਆਪਣੀ ਸੇਵਾਵਾਂ ਨਿਭਾ ਰਹੇ ਨੇ। farmer protest gurvinder brar

0 Comments
0

You may also like