ਹੰਸਿਕਾ ਮੋਟਵਾਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਤੋਂ ਲਿਆ ਆਸ਼ੀਰਵਾਦ

Reported by: PTC Punjabi Desk | Edited by: Shaminder  |  April 23rd 2021 11:36 AM |  Updated: April 23rd 2021 11:36 AM

ਹੰਸਿਕਾ ਮੋਟਵਾਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਤੋਂ ਲਿਆ ਆਸ਼ੀਰਵਾਦ

ਹੰਸਿਕਾ ਮੋਟਵਾਨੀ ਨੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ।

ਹੰਸਿਕਾ ਨੇ ਗੁਰੂ ਘਰ ‘ਚ ਮੱਥਾ ਟੇਕਿਆ ਅਤੇ ਉਥੇ ਸ਼ਬਦ ਗੁਰਬਾਣੀ ਅਤੇ ਕੀਰਤਨ ਦਾ ਅਨੰਦ ਮਾਣਿਆ।

ਜਿਸ ਦੀਆਂ ਕੁਝ ਤਸਵੀਰਾਂ ਵੀ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ ।

Hansika Image From Manav Manglani's Instagram

ਹੋਰ ਪੜ੍ਹੋ : ਪੰਜਾਬੀ ਗਾਇਕ ਗੈਰੀ ਸੰਧੂ ਦਾ ਪਹਿਲਾ ਹਿੰਦੀ ਗੀਤ ਹੋਇਆ ਲੀਕ, ਜੀ ਖ਼ਾਨ ਨੇ ਜਤਾਇਆ ਦੁੱਖ

Hansika Image From Manav Manglani's Instagram

ਹੰਸਿਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਮਾਨਵ ਮੰਗਲਾਨੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ

ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਹੰਸਿਕਾ ਆਪਣੇ ਪਰਿਵਾਰ ਦੇ ਨਾਲ ਹਰਿਮੰਦਰ ਸਾਹਿਬ ‘ਚ ਨਜ਼ਰ ਆ

ਰਹੀ ਹੈ ।

Hansika Image From Manav Manglani's Instagram

ਹੰਸਿਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਦੇ ਨਾਲ ਨਾਲ ਸਾਊਥ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹੈ ।ਹੰਸਿਕਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਚਾਈਲਡ ਕਲਾਕਾਰ ਦੂਰਦਰਸ਼ਨ ‘ਤੇ ਪ੍ਰਸਿੱਧ ਟੀਵੀ ਸ਼ੋਅ ਸ਼ਾਕਾ ਲਾਕਾ ਬੂਮ-ਬੂਮ ਨਾਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਹੋਰ ਕਈ ਸ਼ੋਅਜ਼ ‘ਚ ਵੀ ਨਜ਼ਰ ਆਈ ।

ਇਸ ਤੋਂ ਬਾਅਦ ਉਹ ਫ਼ਿਲਮ ‘ਕੋਈ ਮਿਲ ਗਿਆ’ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ । ਹੰਸਿਕਾ ਦਾ ਜਨਮ 1991 ‘ਚ ਮੁੰਬਈ ਸਥਿਤ ਮਹਾਰਾਸ਼ਟਰ ‘ਚ ਹੋਇਆ ਸੀ। ਉਸ ਦੇ ਪਿਤਾ ਇੱਕ ਬਿਜਨੇਸਮੈਨ ਹਨ।

 


Popular Posts

LIVE CHANNELS
DOWNLOAD APP


© 2026 PTC Punjabi. All Rights Reserved.
Powered by PTC Network