
Hansika Motwani Sohail Khaturia News: ਸਾਊਥ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਨੇ ਹਾਲ ਹੀ ਵਿੱਚ ਆਪਣੇ ਬੁਆਏਫ੍ਰੈਂਡ ਸੋਹੇਲ ਕਥੂਰੀਆ ਨਾਲ ਵਿਆਹ ਕਰਵਾ ਲਿਆ ਹੈ। ਵਿਆਹ ਤੋਂ ਬਾਅਦ ਹਾਲ ਹੀ ਵਿੱਚ ਇਸ ਜੋੜੀ ਨੂੰ ਏਅਰਪੋਰਟ 'ਤੇ ਸਪਾਟ ਕੀਤਾ ਗਿਆ ਹੈ। ਅਦਾਕਾਰਾ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਹੰਸਿਕਾ ਮੋਟਵਾਨੀ ਨੇ ਆਪਣੀ ਖੂਬਸੂਰਤ ਦਿੱਖ ਅਤੇ ਸ਼ਾਨਦਾਰ ਅਦਾਕਾਰੀ ਨਾਲ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਆਪਣੀ ਇੱਕ ਖਾਸ ਪਛਾਣ ਬਣਾਈ ਹੈ। ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ।
ਹੰਸਿਕਾ ਮੋਟਵਾਨੀ ਨੇ ਹਾਲ ਹੀ 'ਚ 4 ਦਸੰਬਰ ਨੂੰ ਆਪਣੇ ਬੁਆਏਫ੍ਰੈਂਡ ਤੇ ਮਸ਼ਹੂਰ ਬਿਜ਼ਨੈਸਮੈਨ ਸੋਹੇਲ ਕਥੂਰੀਆ ਨਾਲ ਵਿਆਹ ਕਰਵਾ ਲਿਆ। ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਹਾਲ ਹੀ ਵਿੱਚ ਅਦਾਕਾਰਾ ਨੂੰ ਵਿਆਹ ਮਗਰੋਂ ਉਸ ਦੇ ਪਤੀ ਨਾਲ ਪਹਿਲੀ ਵਾਰ ਏਅਰਪੋਰਟ 'ਤੇ ਸਪਾਟ ਕੀਤਾ ਗਿਆ। ਇਸ ਦੌਰਾਨ ਇਹ ਜੋੜੀ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਸੀ।

ਹੰਸਿਕਾ ਅਤੇ ਸੋਹੇਲ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਹੰਸਿਕਾ ਨੇ ਗੁਲਾਬੀ ਰੰਗ ਦਾ ਸੂਟ ਪਹਿਨੀਆ ਹੋਇਆ ਹੈ। ਇਸ ਤੋਂ ਇਲਾਵਾ ਨਵੀਂ ਵਿਆਹੀ ਅਦਾਕਾਰਾ ਹੰਸਿਕਾ ਨੇ ਇੱਥੇ ਲਾਲ ਰੰਗ ਦਾ ਚੂੜਾ, ਮੰਗਲਸੂਤਰ ਅਤੇ ਸਿੰਦੂਰ ਵਿੱਚ ਨਜ਼ਰ ਆਈ। ਸੋਹੇਲ ਵੀ ਹਲਕੇ ਪੀਚ ਰੰਗ ਦਾ ਕੁੜਤਾ ਪਜਾਮਾ ਪਹਿਨੇ ਹੋਏ ਨਜ਼ਰ ਆਏ।

ਹੋਰ ਪੜ੍ਹੋ: ਬੇਟੀ ਦੇ ਜਨਮ ਮਗਰੋਂ ਆਲੀਆ ਦੀ ਫਿਟਨੈਸ ਦੇਖ ਹੈਰਾਨ ਹੋਏ ਫੈਨਜ਼, ਦੇਖੋ ਵੀਡੀਓ
ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਬਹੁਤ ਹੀ ਖੂਬਸੂਰਤ ਅਤੇ ਸ਼ਾਨਦਾਰ ਅੰਦਾਜ਼ 'ਚ ਇੱਕ-ਦੂਜੇ ਨਾਲ ਤਸਵੀਰਾਂ ਖਿਚਵਾਉਂਦੇ ਨਜ਼ਰ ਆਏ ਅਤੇ ਇੱਥੇ ਵਿਆਹ ਦੀ ਖੁਸ਼ੀ ਵੀ ਦੋਹਾਂ ਦੇ ਚਿਹਰੇ 'ਤੇ ਸਾਫ ਨਜ਼ਰ ਆ ਰਹੀ ਸੀ। ਇਸ ਜੋੜੇ ਦੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਦੋਹਾਂ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ।
View this post on Instagram