
ਅਮਰਿੰਦਰ ਗਿੱਲ (Amrinder Gill) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਜਨਮਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।ਇਸ ਦੇ ਨਾਲ ਹੀ ਅਦਾਕਾਰਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਪੰਜਾਬੀ ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਅਮਰਿੰਦਰ ਗਿੱਲ ਨੂੰ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ‘ਛੱਲਾ ਮੁੜਕੇ ਨਹੀਂ ਆਇਆ’ ਫ਼ਿਲਮ ਰਾਹੀਂ ਡਾਇਰੈਕਸ਼ਨ ‘ਚ ਡੈਬਿਊ ਕਰਨ ਜਾ ਰਹੇ ਨੇ ਅਮਰਿੰਦਰ ਗਿੱਲ
ਇਸ ਤੋਂ ਇਲਾਵਾ ਦਰਸ਼ਨ ਔਲਖ ਨੇ ਐਮੀ ਵਿਰਕ ਨੂੰ ਵੀ ਜਨਮਦਿਨ ਦੀ ਵਧਾਈ ਦਿੱਤੀ ਹੈ । ਅਮਰਿੰਦਰ ਗਿੱਲ ਦੇ ਵਰਕਅਮਰਿੰਦਰ ਗਿੱਲ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਅਮਰਿੰਦਰ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮਧਾਣੀਆਂ,ਸਰਗੀ ,ਬਾਪੂ, ਸ਼ਾਨ ਵੱਖਰੀ, ਦਿਲਦਾਰੀਆਂ, ਪਿਆਰ, ਲੀਕਾਂ ਕਈ ਹਿੱਟ ਗੀਤ ਦਿੱਤੇ ।

ਇਸ ਤੋਂ ਇਲਾਵਾ ਉਹ ਇੱਕ ਕੁੜੀ ਪੰਜਾਬ ਦੀ, ਟੌਰ ਮਿੱਤਰਾਂ ਦੀ, ਮੁੰਡੇ ਯੂਕੇ ਦੇ, ਡੈਡੀ ਕੂਲ ਮੁੰਡੇ ਫੂਲ, ਗੋਰਿਆਂ ਨੂੰ ਦਫਾ ਕਰੋ, ਅੰਗਰੇਜ਼, ਲਵ ਪੰਜਾਬ, ਲਹੌਰੀਏ, ਗੋਲਕ ਬੁਗਨੀ ਬੈਂਕ ਤੇ ਬਟੂਆ, ਚੱਲ ਮੇਰਾ ਪੁੱਤ ਵਰਗੀਆਂ ਸ਼ਾਨਦਾਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

ਅਮਰਿੰਦਰ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਜਨਮ ੧੯੭੬ ‘ਚ ਅੰਮ੍ਰਿਤਸਰ ਦੇ ਨਜ਼ਦੀਕ ਇੱਕ ਪਿੰਡ ‘ਚ ਹੋਇਆ ਸੀ । ਉਨ੍ਹਾਂ ਨੇ ਆਪਣੀ ਗ੍ਰੈਜੁਏਸ਼ਨ ਦੀ ਪੜਾਈ ਖਾਲਸਾ ਕਾਲਜ ਤੋਂ ਕੀਤੀ ਜਦਕਿ ਮਾਸਟਰ ਐਗਰੀਕਲਚਰ ਯੂਨੀਵਰਸਿਟੀ ਤੋਂ ਕੀਤੀ ਹੈ । ਅਮਰਿੰਦਰ ਗਿੱਲ ਭੰਗੜੇ ਦੇ ਕਾਫੀ ਸ਼ੌਕੀਨ ਹਨ । ਉਨ੍ਹਾਂ ਨੇ ਭੰਗੜੇ ਦੀਆਂ ਕਈਆਂ ਪ੍ਰਤਿਯੋਗਿਤਾਵਾਂ ‘ਚ ਵੀ ਉਨ੍ਹਾਂ ਨੇ ਹਿੱਸਾ ਲਿਆ ਹੈ । ਜਿਸ ਕਰਕੇ ਭੰਗੜੇ ਲਈ ਉਨ੍ਹਾਂ ਦਾ ਪਿਆਰ ਫ਼ਿਲਮ ਅਸ਼ਕੇ ‘ਚ ਦੇਖਣ ਨੂੰ ਮਿਲਿਆ ਸੀ । ਅਸ਼ਕੇ ਫ਼ਿਲਮ ਭੰਗੜੇ ਦੇ ਆਧਾਰਿਤ ਸੀ । ਜਿਸ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ ਸੀ ।
View this post on Instagram