ਅੱਜ ਹੈ ਦਿਲਜੀਤ ਦੋਸਾਂਝ ਦਾ ਜਨਮਦਿਨ, ਡਾਇਰੈਕਟਰ ਜਗਦੀਪ ਸਿੱਧੂ ਨੇ ਪੋਸਟ ਪਾ ਕੀਤਾ ਵਿਸ਼

written by Lajwinder kaur | January 06, 2021

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੋਸਾਂਝ ਜਿਨ੍ਹਾਂ ਦਾ ਅੱਜ ਜਨਮਦਿਨ ਹੈ । ਉਹ 37 ਸਾਲਾਂ ਦੇ ਹੋ ਗਏ ਨੇ । ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ। at delhi farmer protest diljit dosanjh   ਹੋਰ ਪੜ੍ਹੋ : ਕਰਨ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ
ਦੱਸ ਦਈਏ ਪਿੱਛੇ ਜਿਹੇ ਉਹ ਦਿੱਲੀ ਕਿਸਾਨ ਅੰਦੋਲਨ ‘ਚ ਪਹੁੰਚੇ ਸੀ ਤੇ ਕਿਸਾਨਾਂ ਦੇ ਹੱਕਾਂ ‘ਚ ਬੋਲਦੇ ਹੋਏ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਸੀ ਕਿ ਇਹ ਮਾਰੂ ਖੇਤੀ ਬਿੱਲਾਂ ਨੂੰ ਵਾਪਿਸ ਲੈ ਲੈਣ। inside pic of jagdeep and diljit ਦਿਲਜੀਤ ਦੋਸਾਂਝ ਨੂੰ ਪੰਜਾਬੀ ਕਲਾਕਾਰ ਵੀ ਪੋਸਟ ਪਾ ਕੇ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ । ਡਾਇਰੈਕਟਰ ਜਗਦੀਪ ਸਿੱਧੂ ਨੇ ਵੀ ਪੋਸਟ ਪਾ ਕੇ ਦਿਲਜੀਤ ਦੋਸਾਂਝ ਨੂੰ ਬਰਥਡੇਅ ਵਿਸ਼ ਕੀਤਾ ਹੈ । diljit dosanjh religious song ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਕਾਫੀ ਐਕਟਿਵ ਨੇ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਬਾਲੀਵੁੱਡ ਫ਼ਿਲਮਾਂ ਵੀ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ਜੋੜੀ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ। inside pic of birthday boy diljit dosanjh    

 
View this post on Instagram
 

A post shared by Jagdeep Sidhu (@jagdeepsidhu3)

 
 
View this post on Instagram
 

A post shared by PTC Punjabi (@ptc.network)

0 Comments
0

You may also like