
ਗਾਇਕ ਗੁਰਦਾਸ ਮਾਨ (Gurdas Maan) ਦਾ ਅੱਜ ਜਨਮਦਿਨ (Birthday)ਹੈ । ਇਸ ਮੌਕੇ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਤਸਵੀਰ ਦੇ ਨਾਲ ਬਹੁਤ ਪਿਆਰਾ ਜਿਹਾ ਕੈਪਸ਼ਨ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ‘ਗੁਣਾਂ ਦੀ ਖਾਣ ਮਾਨਾਂ ਦਾ ਮਾਣ ਗੁਰਦਾਸ ਮਾਨ ਨੂੰ ਜਨਮਦਿਨ ‘ਤੇ ਪਿਆਰ’। ਇਸ ਦੇ ਨਾਲ ਹੀ ਅਦਾਕਾਰ ਮਾਨਵ ਵਿੱਜ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਦਾਸ ਮਾਨ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਆਪਕੇ ਕਦਮੋਂ ਪੇ ਚਲਾ ਮੇਰੀ ਵਾਹ-ਵਾਹ ਹੋ ਗਈ।

ਹੋਰ ਪੜ੍ਹੋ : ਕਰਣ ਔਜਲਾ ਸਿਰ ‘ਤੇ ਦਸਤਾਰ ਸਜਾਈ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਗਾਇਕ ਦਾ ਨਵਾਂ ਅੰਦਾਜ਼
ਹਰ ਵਾਹ ਮੇਰੇ ਜੀਵਨ ਦੀ ਤੁਹਾਨੂੰ ਸੱਜਦਾ ਕਰਦੀ ਹੈ ਮਾਨ ਸਾਹਿਬ। ਹੈਪੀ ਬਰਥਡੇ ਮੇਰੀ ਲਾਈਫ ਲਾਈਨ’। ਗੁਰਦਾਸ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

ਉਹ ਇੱਕ ਕਾਮਯਾਬ ਗਾਇਕ ਹੋਣ ਦੇ ਨਾਲ-ਨਾਲ ਇੱਕ ਵਧੀਆ ਅਦਾਕਾਰ ਵੀ ਹਨ । ਉਨ੍ਹਾਂ ਨੇ ਕਈ ਬਿਹਤਰੀਨ ਫ਼ਿਲਮਾਂ ‘ਚ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।
View this post on Instagram