
Happy Birthday Himanshi Khurana :ਪੰਜਾਬੀ ਮਿਊਜ਼ਿਕ ਜਗਤ ਤੇ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਹਿਮਾਂਸ਼ੀ ਖੁਰਾਣਾ ਅੱਜ ਆਪਣਾ 31ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਨੇ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦਾ ਇੱਕ ਕਿਊਟ ਜਿਹਾ ਵੀਡੀਓ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ। ਕਲਾਕਾਰ ਅਤੇ ਫੈਨਜ਼ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਹਿਮਾਂਸ਼ੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦਾ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘it’s birthday time’। ਇਸ ਪੋਸਟ ਉੱਤੇ ਨਿਮਰਤ ਖਹਿਰਾ, ਸੰਨੀ ਮਾਲਟਨ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਹਿਮਾਂਸ਼ੀ ਨੂੰ ਬਰਥਡੇਅ ਵਿਸ਼ ਕੀਤਾ ਹੈ। ਇਸ ਤੋਂ ਇਲਾਵਾ ਫੈਨਜ਼ ਵੀ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਨੋਰੰਜਨ ਜਗਤ ਦੀ ਚਰਚਿਤ ਅਦਾਕਾਰਾ ਹੈ। ਉਨ੍ਹਾਂ ਨੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ 'ਸਾਡਾ ਹੱਕ', 'ਲੈਦਰ ਲਾਈਫ', '2 ਬੋਲ' ਅਤੇ 'ਅਫਸਰ' ਵਰਗੀਆਂ ਫਿਲਮਾਂ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆ ਚੁੱਕੀ ਹੈ।
ਅਖੀਰਲੀ ਵਾਰ ਉਹ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ਵਿੱਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਹਿਮਾਂਸ਼ੀ ਖੁਰਾਨਾ ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ 13 ਵਿੱਚ ਵੀ ਨਜ਼ਰ ਆਈ ਸੀ। ਜਿੱਥੇ ਉਨ੍ਹਾਂ ਦੀ ਦੋਸਤੀ ਆਸਿਮ ਰਿਆਜ਼ ਨਾਲ ਹੋਈ ਤੇ ਫਿਰ ਇਹ ਦੋਸਤੀ ਪਿਆਰ ਵਿੱਚ ਬਦਲ ਗਈ। ਦੋਵਾਂ ਨੂੰ ਇਕੱਠੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਅਦਾਕਾਰੀ ਕਰਦੇ ਹੋਏ ਵੀ ਦੇਖਿਆ ਜਾ ਚੁੱਕਿਆ ਹੈ।

View this post on Instagram